ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ ਰੋਜ਼ਗਾਰ ਕੈਂਪ ਭਲਕੇ (26 ਨਵੰਬਰ ਨੂੰ)

0
58

ਜਲੰਧਰ (ਰਮੇਸ਼ ਗਾਬਾ) ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ 26 ਨਵੰਬਰ 2021 ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਦੇ ਡਿਪਟੀ ਡਾਇਰੈਕਟਰ ਸ਼੍ਰੀ ਜਸਵੰਤ ਰਾਏ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਦਿਆਂ ਵੱਖ-ਵੱਖ ਨੌਕਰੀਆਂ ਜਿਵੇਂ ਸੇਲਜ਼ ਮੈਨੇਜਰ, ਅਕਾਊਂਟੈਂਟ, ਡਾਟਾ ਐਂਟਰੀ ਓਪਰੇਟਰ, ਸੁਪਰਵਾਈਜ਼ਰ, ਆਈਲੈਟਸ ਟਰੇਨਰ, ਡਲਿਵਰੀ ਐਗਜ਼ੀਕਿਊਟਿਵ, ਡਰਾਈਵਰ, ਕੰਪਿਊਟਰ ਓਪਰੇਟਰ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ 18 ਤੋਂ 35 ਸਾਲ ਉਮਰ ਦੇ ਬਾਰ੍ਹਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਲੜਕੇ/ਲੜਕੀਆਂ ਭਾਗ ਲੈਣ ਯੋਗ ਹੋਣਗੇ। ਉਨ੍ਹਾਂ ਇਹ ਦੱਸਿਆ ਕਿ ਚੁਣੇ ਗਏ ਫਰੈਸ਼ਰ ਗ੍ਰੈਜੂਏਟ ਉਮੀਦਵਾਰਾਂ ਦੀ ਤਨਖਾਹ 18000 ਰੁਪਏ ਤੱਕ ਅਤੇ ਤਜਰਬੇਕਾਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਬਿਨੈਕਾਰਾਂ ਦੀ ਤਨਖਾਹ 23000 ਰੁਪਏ ਦੇ ਕਰੀਬ ਹੋ ਸਕਦੀ ਹੈ।
ਡਿਪਟੀ ਡਾਇਰੈਕਟਰ ਅੱਗੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਮੋਬਾਇਲ ਨੰਬਰ 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ।