ਬਾਦਲ ਪਰਿਵਾਰ ਦੀਆਂ ਜ਼ਬਤ ਬੱਸਾਂ ਨੂੰ ਛੱਡਣ ਦੇ ਹੁਕਮ ‘ਤੇ ਹੰਗਾਮਾ, ਰੋਡਵੇਜ਼ ਮੁਲਾਜ਼ਮਾਂ ਨੇ ਕੀਤਾ ਬੱਸ ਸਟੈਂਡ ਜਾਮ

0
95

ਬਠਿੰਡਾ (TLT) ਪੀਆਰਟੀਸੀ ਦੇ ਮੁਲਾਜ਼ਮਾਂ ਨੇ ਅੱਜ ਬਠਿੰਡਾ ਦੇ ਬੱਸ ਅੱਡੇ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਉਨ੍ਹਾਂ ਦਾ ਦੋਸ਼ ਸੀ ਕਿ ਜਿਹੜੀਆਂ ਬੱਸਾਂ ਟਰਾਂਸਪੋਰਟ ਵਿਭਾਗ ਨੇ ਟੈਕਸ ਨਾ ਭਰਨ ਕਾਰਨ ਬੰਦ ਕੀਤੀਆਂ ਸਨ ਉਨ੍ਹਾਂ ਨੂੰ ਧੱਕੇ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸਾਂ ਨੂੰ ਨਿਯਮਾਂ ਅਨੁਸਾਰ ਬੰਦ ਕੀਤਾ ਗਿਆ ਹੈ ਪਰ ਹੁਣ ਉਨ੍ਹਾਂ ਨੂੰ ਚਲਾਉਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੱਸਾਂ ਨੂੰ ਚਾਲੂ ਕਰਨ ਲਈ ਅਦਾਲਤ ਦੇ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾ ਰਿਹੈ ਜਦੋਂਕਿ ਉਹ ਪੱਕੇ ਹੋਣ ਲਈ ਕੇਸ ਜਿੱਤ ਚੁੱਕੇ ਹਨ ਪਰ ਉਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਆਗੂਆਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਉਹ ਹੋਰ ਸੰਘਰਸ਼ ਕਰਨਗੇ । ਬੱਸ ਅੱਡਾ ਜਾਮ ਹੋਣ ਤੋਂ ਬਾਅਦ ਬੱਸਾਂ ਨੂੰ ਸਡ਼ਕ ਕਿਨਾਰੇ ਟਰਾਂਸਪੋਰਟਰਾਂ ਵੱਲੋਂ ਖੜ੍ਹਾ ਕੀਤਾ ਗਿਆ ਸੀ ਜਿਸ ਕਾਰਨ ਪੂਰਾ ਸ਼ਹਿਰ ਵਿੱਚ ਜਾਮ ਵਰਗੀ ਸਥਿਤੀ ਬਣੀ ਰਹੀ ।