ਫੈਕਟਰੀ ਅੰਦਰ ਹਾਦਸੇ ਦੌਰਾਨ ਔਰਤ ਦੀ ਮੌਤ

0
63

ਜਲੰਧਰ (ਰਮੇਸ਼ ਗਾਬਾ) ਪੰਜਾਬੀ ਬਾਗ ‘ਚ ਸਥਿਤ ਵੀਨਸ ਪਲਾਈਵੁੱਡ ਫੈਕਟਰੀ ‘ਚ ਮਸ਼ੀਨ ਦੀ ਲਪੇਟ ‘ਚ ਆਉਣ ਨਾਲ ਫੈਕਟਰੀ ਅੰਦਰ ਕੰਮ ਕਰ ਰਹੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਵਿਮਲਾ ਦੇਵੀ ਪਤਨੀ ਵਿਨੋਦ ਕੁਮਾਰ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਥਾਣਾ ਮਕਸੂਦਾਂ ਦੇ ਥਾਣਾ ਮੁਖੀ ਕੰਵਲਜੀਤ ਸਿੰਘ ਬਲ ਅਤੇ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਥਾਣਾ ਮੁਖੀ ਦਾ ਕਹਿਣਾ ਹੈ ਕਿ ਔਰਤ ਦੇ ਪਤੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।