ਮਾਂ-ਧੀ ਨੂੰ ਮੋਟਰਸਾਈਕਲ ਸਵਾਰ ਲੁਟੇਰੇ ਨੇ ਬਣਾਇਆ ਨਿਸ਼ਾਨਾ,ਨਕਦੀ ਲੈ ਕੇ ਹੋਏ ਫਰਾਰ

0
59

ਗੁਰਾਇਆ (TLT)  ਨਿਊ ਮਾਰਕੀਟ ਵਿਖੇ ਫਗਵਾੜਾ ਤੋਂ ਆਈਆਂ ਮਾਂ-ਧੀ ਨੂੰ ਇਕ ਮੋਟਰਸਾਈਕਲ ਸਵਾਰ ਲੁਟੇਰੇ ਨੇ ਆਪਣਾ ਨਿਸ਼ਾਨਾ ਬਣਾਇਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੀਤ ਕੌਰ ਨੇ ਦੱਸਿਆ ਕਿ ਉਹ ਆਪਣੀ ਬੇਟੀ ਜਸਵਿੰਦਰ ਕੌਰ ਨਾਲ ਫਗਵਾੜਾ ਤੋਂ ਆਈਆਂ ਸਨ ਜੋ ਆਪਣੇ ਘਰ ਵੱਲ ਨੂੰ ਜਾ ਰਹੀਆਂ ਸੀ ਤਾਂ ਪਿੱਛੋਂ ਇਕ ਮੋਟਰਸਾਈਕਲ ਸਵਾਰ ਲੁਟੇਰੇ ਨੇ ਉਨ੍ਹਾਂ ਵਿਚ ਮੋਟਰਸਾਈਕਲ ਮਾਰਿਆ ਜੋ ਉਨ੍ਹਾਂ ਦਾ ਪਰਸ ਲੈ ਕੇ ਫ਼ਰਾਰ ਹੋ ਗਿਆ ਜਿਸ ਵਿੱਚ ਅੱਠ ਹਜ਼ਾਰ ਰੁਪਏ ਦੀ ਨਗਦੀ ਅਤੇ ਜ਼ਰੂਰੀ ਦਸਤਾਵੇਜ਼ ਸਨ ਇਸ ਸੰਬੰਧੀ ਉਨ੍ਹਾਂ ਨੇ ਗੁਰਾਇਆ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਜਿਸ ਤੋਂ ਬਾਅਦ ਮੌਕੇ ਤੇ ਆਏ ਸਬ ਇੰਸਪੈਕਟਰ ਜਗਦੀਸ਼ ਰਾਜ ਅਤੇ ਏਐੱਸਆਈ ਹਰਭਜਨ ਗਿੱਲ ਨੇ ਮੁਹੱਲੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।