ਜਲੰਧਰ ‘ਚ ਵਿਦਿਆਰਥੀਆਂ ‘ਤੇ ਪੁਲਿਸ ਵਲੋਂ ਲਾਠੀਚਾਰਜ, ਵਿਦਿਆਰਥਣਾਂ ਸਮੇਤ ਕਈ ਜ਼ਖਮੀ

0
79

ਜਲੰਧਰ (ਰਮੇਸ਼ ਗਾਬਾ) ਪੰਜਾਬ ਪੁਲੀਸ ਦੀ ਭਰਤੀ ਵਿੱਚ ਧਾਂਦਲੀ ਦੇ ਦੋਸ਼ ਲਾਉਣ ਵਾਲੇ ਵਿਦਿਆਰਥੀਆਂ ’ਤੇ ਅੱਜ ਪੁਲੀਸ ਨੇ ਲਾਠੀਚਾਰਜ ਕੀਤਾ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਅਤੇ ਬੀਐਸਐਫ ਚੌਕ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਇਹ ਸਾਰੇ ਵਿਦਿਆਰਥੀ ਪੀਏਪੀ ਦੇ ਮੁੱਖ ਗੇਟ ‘ਤੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ |

ਪੰਜਾਬ ਪੁਲੀਸ ਵਿੱਚ ਭਰਤੀ ਦੇ ਦੋਸ਼ਾਂ ਨੂੰ ਲੈ ਕੇ ਸੈਂਕੜੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਨਾਅਰੇਬਾਜ਼ੀ ਕਰ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਪੀਏਪੀ ਚੌਕ ਅਤੇ ਬੀਐਸਐਫ ਚੌਕ ਵਿੱਚ ਵਿਦਿਆਰਥੀ ਨਾਅਰੇਬਾਜ਼ੀ ਕਰ ਰਹੇ ਹਨ। ਜਿਸ ਕਾਰਨ ਆਵਾਜਾਈ ਦੀ ਸਮੱਸਿਆ ਪੈਦਾ ਹੋ ਗਈ ਹੈ।

ਸ਼ਨੀਵਾਰ ਨੂੰ ਪੀਏਪੀ ਕੈਂਪਸ ਵਿੱਚ ਪੇਪਰ ਸੀ। ਸੂਚਨਾ ਮਿਲਦੇ ਹੀ ਵਿਦਿਆਰਥੀਆਂ ਨੇ ਪੀਏਪੀ ਦੇ ਮੁੱਖ ਗੇਟ ਦਾ ਘਿਰਾਓ ਕਰ ਲਿਆ। ਇਸ ਦੌਰਾਨ ਪੁਲਿਸ ਨੇ ਵਿਦਿਆਰਥੀਆਂ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪਰ ਵਿਦਿਆਰਥੀ ਨਹੀਂ ਮੰਨੇ। ਇਸ ਤੋਂ ਬਾਅਦ ਪੁਲਿਸ ਨੇ ਬਲ ਦੀ ਵਰਤੋਂ ਕੀਤੀ ਅਤੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ। ਕਈ ਵਿਦਿਆਰਥੀ ਜ਼ਖਮੀ ਹੋ ਗਏ