ਪੰਜਾਬ ‘ਚ ਵਧੀ ਇਕ ਹੋਰ ਛੁੱਟੀ, ਮੁੱਖ ਮੰਤਰੀ ਵੱਲੋਂ ਛੁੱਟੀ ਦਾ ਐਲਾਨ

0
134

ਸ੍ਰੀ ਅਨੰਦਪੁਰ ਸਾਹਿਬ (TLT) ਪੰਜਾਬ ‘ਚ ਵਧੀ ਇਕ ਹੋਰ ਛੁੱਟੀ, ਭਾਈ ਜੈਤਾ ਜੀ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸੀਸ ਗੰਜ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਦੇ ਨਾਲ ਸਪੀਕਰ ਰਾਣਾ ਕੇਪੀ ਸਿੰਘ ਤੇ ਮਨਪ੍ਰੀਤ ਸਿੰਘ ਬਾਦਲ ਮੌਜੂਦ ਹਨ। ਸੰਗਤਾਂ ‘ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਰ ਗਿਆਨੀ ਰਘਬੀਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਸੁਰਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਅਡੀਸ਼ਨਲ ਮੈਨੇਜਰ ਹਰਦੇਵ ਸਿੰਘ, ਮੈਂਬਰ ਦਲਜੀਤ ਸਿੰਘ ਭਿੰਡਰ ਆਦਿ ਹਾਜ਼ਰ ਹਨ। ਪ੍ਰਕ‍ਾਸ਼ ਸਿੰਘ ਬਾਦਲ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਹਨ ਜੋ ਬਤੌਰ ਮੁੱਖ ਮੰਤਰੀ ਗੁਰਦੁਆਰਾ ਸੀਸ ਗੰਜ ਸਾਹਿਬ ਪੁੱਜੇ ਹਨ। ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਚੰਨੀ ਨੂੰ ਸਿਰੋਪਾਓ ਦੇ ਕੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਿਰਾਸਤ-ਏ-ਖਾਲਸਾ ਪਹੁੰਚ ਗਏ ਹਨ।