MLA ਸਿਮਰਜੀਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ, ਤੀਜੀ ਵਾਰ ਗ੍ਰਿਫ਼ਤਾਰੀ ਵਾਰੰਟ ਜਾਰੀ

0
55

ਲੁਧਿਆਣਾ (tlt) ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਮੁਡ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਆਤਮ ਨਗਰ ਵਿਧਾਨ ਸਭਾ ਖੇਤਰ ਦੇ ਵਿਧਾਇਕ ਹਰਸਿਮਰਜੀਤ ਸਿੰਘ ਬੈਂਸ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ 23 ਦਸੰਬਰ ਲਈ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਪਿਛਲੀਆਂ ਦੋ ਪੇਸ਼ੀਆਂ ’ਤੇ ਵੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਪਰ ਕੋਈ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਇਆ। ਸ਼ਿਕਾਇਤਕਰਤਾ ਔਰਤ ਵੱਲੋਂ ਐਡਵੋਕੇਟ ਹਰੀਸ਼ ਢਾਂਡਾ ਨੇ ਕਿਹਾ ਕਿ ਵਿਧਾਇਕ ਦੇ ਗ੍ਰਿਫ਼ਤਾਰੀ ਵਾਰੰਟ ਦੇ ਬਾਵਜੂਦ ਲੁਧਿਆਣਾ ’ਚ ਪੁਲਿਸ ਸੁਰੱਖਿਆ ’ਚ ਵਿਧਾਇਕ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।