ਮਾਂ-ਪੁੱਤ ਦੀ ਕੀਤੀ ਕੁੱਟਮਾਰ, 6 ਖ਼ਿਲਾਫ਼ ਮਾਮਲਾ ਦਰਜ

0
55

ਤਰਨਤਾਰਨ (TLT) ਪਿੰਡ ਖਾਲੜਾ ਵਿਖੇ ਰੰਜਿਸ਼ ਦੇ ਤਹਿਤ ਮਾਂ-ਪੁੱਤਰ ਉੱਪਰ ਕਥਿਤ ਤੌਰ ’ਤੇ ਹਮਲਾ ਕਰਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਖਾਲੜਾ ਦੀ ਪੁਲਿਸ ਨੇ ਇਸ ਸਬੰਧੀ ਅੱਧਾ ਦਰਜਨ ਲੋਕਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਰਸ਼ਦੀਪ ਸਿੰਘ ਪੁੱਤਰ ਹਰਬਿੰਦਰ ਸਿੰਘ ਵਾਸੀ ਖਾਲੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਸਤਨਾਮ ਸਿੰਘ, ਜਸਵੰਤ ਸਿੰਘ ਪੁੱਤਰ ਨਿੰਦਰ ਸਿੰਘ, ਗੁਰਮੀਤ ਸਿੰਘ ਪੁੱਤਰ ਸਤਨਾਮ ਸਿੰਘ, ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਲਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਪੰਮਾ ਪੁੱਤਰ ਬਲਵਿੰਦਰ ਸਿੰਘ ਆਦਿ ਨੇ 12 ਬੋਰ ਦੀ ਬਦੂਕ ਨਾਲ ਹਵਾਈ ਫਾਇਰ ਕੀਤੇ ਅਤੇ ਉਸਦੇ ਘਰ ਵਿਚ ਦਾਖਲ ਹੋ ਕੇ ਉਕਤ ਲੋਕਾਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜਖਮੀ ਕਰ ਦਿੱਤਾ। ਉਸਦੀ ਮਾਤਾ ਬਚਾਉਣ ਲਈ ਅੱਗੇ ਆਈ ਤਾਂ ਮੁਮਜ਼ਮਾਂ ਨੇ ਉਸਦੀ ਵੀ ਖਿੱਚ ਧੂਹ ਕੀਤੀ। ਜਦੋਂਕਿ ਉਕਤ ਲੋਕ ਉਸਦਾ ਮੋਬਾਈਲ ਫੋਨ ਵੀ ਖੋਹ ਕੇ ਲੈ ਗਏ। ਜਾਂਚ ਅਧਿਕਾਰੀ ਏਐੱਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਮੁਲਜਮਾਂ ਦੀ ਗਿ੍ਫਤਾਰੀ ਲਈ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।