ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਵੱਡਾ ਝਟਕਾ: ਕਤਰ ਏਅਰਵੇਜ਼ ਦੀਆਂ ਦੋਹਾ-ਅੰਮ੍ਰਿਤਸਰ ਉਡਾਣਾਂ ਰੱਦ

0
65

ਅੰਮ੍ਰਿਤਸਰ (TLT) ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਦੋਹਾ ਤੋਂ ਅੰਮ੍ਰਿਤਸਰ ਲਈ ਕਤਰ ਏਅਰਵੇਜ਼ ਦੀਆਂ ਉਡਾਣਾਂ ਰੱਦ ਹੋਣ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਜਾਰੀ ਬਿਆਨ ਵਿਚ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁੰਮਟਾਲਾ ਨੇ ਦੱਸਿਆ ਕਿ ਕਤਰ ਏਅਰਵੇਜ਼ ਵਲੋਂ 18 ਦਸੰਬਰ ਤੋਂ 31 ਮਾਰਚ 2022 ਤੱਕ ਉਡਾਣਾਂ ਦੀ ਬੁਕਿੰਗ ਨੂੰ ਰੱਦ ਕਰਨਾ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਲਈ ਵੱਡਾ ਝਟਕਾ ਹੈ।