ਸੜਕ ਹਾਦਸੇ ‘ਚ ਮਾਪਿਆਂ ਦੇ ਇਕਲੌਤ ਪੁੱਤਰ ਦੀ ਮੌਤ

0
52

ਬਰਨਾਲਾ (TLT) ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਮਹਿਲ ਕਲਾਂ ਵਿਖੇ ਵਾਪਰੇ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇਸਪੈਕਟਰ ਸੱਤਪਾਲ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ (17) ਪੁੱਤਰ ਮਨਜੀਤ ਸਿੰਘ ਵਾਸੀ ਮਹਿਲ ਕਲਾਂ ਜੋ ਕਿ ਆਪਣੇ ਘਰ ਤੋਂ ਬੁਲਟ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਰਨਾਲਾ ਸਾਈਡ ਜਾ ਰਿਹਾ ਸੀ, ਰਸਤੇ ‘ਚ ਇਕ ਸੈਲਰ ਦੇ ਨਜ਼ਦੀਕ ਸੜਕ ਪਾਰ ਕਰਦੇ ਸਮੇ ਪਿੱਛੋਂ ਆ ਰਹੀ ਗੱਡੀ ਦੀ ਲਪੇਟ ‘ਚ ਆ ਗਿਆ। ਹਾਦਸਾ ਇਨਾਂ੍ਹ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਕਾਰ ਸਵਾਰ ਬਰਨਾਲਾ ਵਿਖੇ ਕਿਸੇ ਵਿਆਹ ਸਮਾਗਮ ‘ਚ ਸਾਮਲ ਹੋਣ ਲਈ ਜਾ ਰਹੇ ਸਨ। ਸਬ ਇੰਸਪੈਕਟਰ ਸੱਤਪਾਲ ਸਿੰਘ ਨੇ ਦੱਸਿਆ ਮਿ੍ਤਕ ਨੌਜਵਾਨ ਦੀ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤੀ ਹੈ ਤੇ ਗੱਡੀ ਨੂੰ ਪੁਲਿਸ ਨੇ ਆਪਣੇ ਕਬਜ਼ੇ ‘ਚ ਲੈ ਲਿਆ। ਉਨਾਂ੍ਹ ਕਿਹਾ ਕਿ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ।