ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ; ਦੋ ਹੋਰ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਲ

0
61

ਚੰਡੀਗੜ੍ਹ (TLT) ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਮਾਝੇ ਦੇ ਹਲਕਾ ਕਾਦੀਆਂ ਤੋਂ ਮੌਜੂਦਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਹਿਜੰਗ ਬਾਜਵਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਹੈੱਡਕੁਆਰਟਰ ਵਿਖੇ ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਸਮੇਤ ਭਾਜਪਾ ਜੁਆਇਨ ਕੀਤੀ। ਫਤਹਿਜੰਗ ਬਾਜਵਾ ਮੌਜੂਦਾ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਵੀ ਸਨ। ਦੱਸ ਦੇਈਏ ਕਿ ਬੀਤੇ ਦਿਨੀਂ ਹੀ ਕਈ ਵੱਡੇ ਆਗੂ ਕਾਂਗਰਸ ਛੱਡ ਕੇ ਭਾਜਪਾ ਤੇ ‘ਪੰਜਾਬ ਲੋਕ ਕਾਂਗਰਸ’ ‘ਚ ਜਾ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਚਿਹਰੇ ਜਿਨ੍ਹਾਂ ਵਿਚ ਵਿਧਾਇਕ ਤੇ ਮੰਤਰੀ ਸ਼ਾਮਿਲ ਹਨ, ਕਾਂਗਰਸ ਛੱਡ ਕੇ ਭਾਜਪਾ ਅਤੇ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।