ਅਮਰੀਕਾ ਦੀ ਨਿਊਯਾਰਕ ਸਟੇਟ ਅਸੈਂਬਲੀ ਵਲੋਂ ‘ਛੋਟੇ ਸਾਹਿਬਜ਼ਾਦਿਆਂ’ ਨੂੰ ਦੁਨੀਆਂ ਦੇ ਸਭ ਤੋਂ ਛੋਟੀ ਉਮਰ ਦੇ ‘ਸ਼ਹੀਦ’ ਐਲਾਨਿਆ

0
40

ਸਿਆਟਲ, 29 ਦਸੰਬਰ (TLT) – ਅਮਰੀਕਾ ਦੇ ਇਤਿਹਾਸ ਵਿਚ ਕੱਲ੍ਹ ਦਾ ਦਿਨ ਸਿੱਖਾਂ ਲਈ ਬਹੁਤ ਮਾਣ ਤੇ ਫ਼ਖ਼ਰ ਭਰਿਆ ਰਿਹਾ ਜਦੋਂ ਅਮਰੀਕਾ ਦੀ ਨਿਊਯਾਰਕ ਸਟੇਟ ਅਸੈਂਬਲੀ ਵਲੋਂ ਇਕ ਵਿਸ਼ੇਸ਼ ਮਤਾ ਪਾਸ ਕਰ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆਂ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਐਲਾਨਿਆ ਗਿਆ। ਅਸੈਂਬਲੀ ਮੈਂਬਰ ਬੀਬੀ ਜੈਸਿਕਾ ਗੇਜ਼ਾਲਸ ਦੇ ਉਦਮ ਸਦਕਾ ਅਤੇ ਵਰਲਡ ਸਿੱਖ ਪਾਰਲੀਮੈਂਟ ਦੀ ਰਿਲੀਜ਼ੀਅਸ ਤੇ ਐਜੂਕੇਸ਼ਨ ਕਾਊਂਸਲ ਦੇ ਯਤਨਾਂ ਸਦਕਾ ਇਸ ਮਤੇ ਦੀ ਕਾਪੀ ਅੱਜ ਗੁਰਦੁਆਰਾ ਸਿੱਖ ਸੈਂਟਰ ਆਫ਼ ਨਿਊਯਾਰਕ ਫਲੈਸਿੰਗ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਮੇਂ ਪ੍ਰਬੰਧਕਾਂ ਨੂੰ ਸੌਂਪੀ। ਆਪਣੇ ਪਰਿਵਾਰ ਨਾਲ ਸਮਾਗਮ ਵਿਚ ਪਹੁੰਚੀ ਬੀਬੀ ਨੇ ਇਸ ਮੌਕੇ ਬੋਲਦੇ ਚਾਰੋ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮੈਂ ਸਿੱਖ ਇਤਿਹਾਸ ਅਤੇ ਖ਼ਾਸ ਕਰ ਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਪੜ੍ਹ ਕੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਈ ਹਾਂ |