ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਡੇਰਾ ਸੱਚਖੰਡ ਬੱਲਾਂ ਵਿਖੇ

0
70

ਕਿਸ਼ਨਗੜ੍ਹ, 31 ਦਸੰਬਰ (TLT)– ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਅਦ ਦੁਪਹਿਰ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸੰਤ ਸਰਵਣ ਦਾਸ ਮਹਾਰਾਜ ਦੀ ਪ੍ਰਤਿਮਾ ਅੱਗੇ ਫੁੱਲ ਮਲਾਵਾਂ ਭੇਟ ਕੀਤੀਆਂ। ਉਪਰੰਤ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਸਥਾਪਤ ਕਰਨ ਲਈ ਸੰਤ ਨਿਰੰਜਨ ਦਾਸ ਜੀ ਨੂੰ ਪਹਿਲੀ ਕਿਸ਼ਤ 25 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ।