ਲਾਲੀ ਮਜੀਠੀਆ ਤੇ ਡਾ. ਅਜੈ ਗੁਪਤਾ ਨੂੰ ਮਿਲੀ ‘ਆਪ’ ਦੀ ਟਿਕਟ

0
39

ਅੰਮ੍ਰਿਤਸਰ (tlt) ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਸੱਤਵੀਂ ਲਿਸਟ ਜਾਰੀ ਕਰਦੇ ਹੋਏ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਤੇ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਡਾ. ਅਜੇ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੋ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੇ ਪਨਗ੍ਰੇਨ ਦੀ ਚੇਅਰਮੈਨੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਲਾਲੀ ਮਜੀਠੀਆ ਦੋ ਵਾਰ ਵਿਧਾਨ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਡਾ. ਅਜੇ ਗੁਪਤਾ ਆਮ ਆਦਮੀ ਪਾਰਟੀ ਦੇ ਪੁਰਾਣੇ ਆਗੂ ਹਨ ਅਤੇ ਉਹ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਲਗਾਤਾਰ ਦੂਜੀ ਵਾਰੀ ਆਪਣੀ ਕਿਸਮਤ ਅਜ਼ਮਾਉਣਗੇ। ਉਹ ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਦੇ ਵੀ ਅਹੁਦੇਦਾਰ ਹਨ।