ਵਿਕਰਮ ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ, 10 ਨੂੰ ਦੋਬਾਰਾ ਹੋਏਗੀ ਸੁਣਵਾਈ

0
31

ਚੰਡੀਗ੍ਹੜ (TLT) ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲੀ। ਹੁਣ ਇਸ ਮਾਮਲੇ ਦੀ ਸੁਣਵਾਈ 10 ਜਨਵਰੀ 2022 ਲਈ ਮੁਲਤਵੀ ਕਰ ਦਿੱਤੀ ਗਈ ਹੈ।

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 8 ਜਨਵਰੀ ਤਕ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ ਜਿਸ ਤੋਂ ਬਾਅਦਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਪੰਜਾਬ ਸਰਕਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਪੇਸ਼ ਹੋਏ ਸਨ।