PM ਮੋਦੀ ਦੀ ਸੁਰੱਖਿਆ ‘ਚ ਲਾਪਰਵਾਹੀ ‘ਤੇ ਭਾਜਪਾਈਆਂ ਨੇ ਰਾਜਪਾਲ ਤੋਂ ਕੀਤੀ ਪੰਜਾਬ ਦੇ ਡੀਜੀਪੀ ਤੇ ਗ੍ਰਹਿ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ

0
42

ਚੰਡੀਗੜ (TLT) ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼, ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਰਾਜਪਾਲ ਤੋਂ ਪੰਜਾਬ ਦੇ ਡੀਜੀਪੀ ਅਤੇ ਗ੍ਰਹਿ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਪਹਿਰ ਤੋਂ ਬਾਅਦ ਸਾਰੀ ਵੀਡੀਓ ਦਿਖਾਈ ਜਾਵੇਗੀ ਕਿ ਕਿਸ ਤਰ੍ਹਾਂ ਭਾਜਪਾ ਵਰਕਰਾਂ ਨੂੰ ਰੈਲੀ ਵਾਲੀ ਥਾਂ ‘ਤੇ ਜਾਣ ਤੋਂ ਰੋਕਿਆ ਗਿਆ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਦਾ ਮਾਮਲਾ ਹੈ, ਇਸ ਲਈ ਡੀਜੀਪੀ ਅਤੇ ਗ੍ਰਹਿ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ। ਪਾਰਟੀ ਆਗੂਆਂ ਨੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਨਾ ਮਿਲਣ ਦਾ ਦੋਸ਼ ਲਾਇਆ।