ਆਈਐੱਸਐੱਫ ਕਾਲਜ ‘ਚ ਕੋਵਿਡ ਨਿਯਮਾਂ ਦੀ ਪਾਲਣਾ ਸਬੰਧੀ ਆਨਲਾਈਨ ਹੋਈ ਮੀਟਿੰਗ

0
33

ਮੋਗਾ (TLT) ਆਈਐਸਐਫ ਕਾਲਜ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਸਬੰਧੀ ਚੇਅਰਮੈਨ ਪ੍ਰਵੀਨ ਗਰਗ ਤੇ ਸਕੱਤਰ ਇੰਜੀ. ਜਨੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਨਲਾਈਨ ਮੀਟਿੰਗ ਕੀਤੀ ਗਈ। ਇਸ ਦੌਰਾਨ ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਆਨਲਾਈਨ ਟੀਚਿੰਗ ਲਰਨਿੰਗ ਪ੍ਰਕਿਰਿਆ ਅਤੇ ਪ੍ਰਰੀਖਿਆ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨਾਂ੍ਹ ਸਾਰਿਆਂ ਨੂੰ ਮਾਸਕ ਪਹਿਨਣ ਤੇ ਸਰੀਰਕ ਦੂਰੀ ਦੀ ਪਾਲਣਾ ਕਰਨ ਅਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ। ਉਨ੍ਹਾਂ ਬੀ.ਫਾਰਮ ਅਤੇ ਐਮ.ਫਾਰਮ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਲੋੜੀਂਦੀ ਜਾਣਕਾਰੀ ਦਿੱਤੀ, ਜੋ ਪਹਿਲੀ ਵਾਰ ਆਨਲਾਈਨ ਪ੍ਰਰੀਖਿਆ ਵਿੱਚ ਬੈਠਣਗੇ।