ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਲਿਆ ਅਹਿਮ ਫੈਸਲਾ

0
59

ਜਲੰਧਰ (ਰਮੇਸ਼ ਗਾਬਾ) ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ‘ਚ ਸਥਿਤ ਆਪਣੇ ਸਤਿਸੰਗ ਘਰਾਂ ‘ਚ ਹਫਤਾ ਭਰ ਚੱਲਣ ਵਾਲੇ ਸਤਿਸੰਗ ਪ੍ਰੋਗਰਾਮਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਗੌਰਤਲਬ ਹੈ ਕਿ ਕਰੋਨਾ ਦੀ ਸ਼ੁਰੂਆਤ ਤੋਂ ਹੀ ਡੇਰਾ ਬਿਆਸ ਅਤੇ ਸਤਸੰਗ ਘਰਾਂ ਵਿੱਚ ਸਤਿਸੰਗ ਰੱਦ ਕੀਤੇ ਜਾ ਰਹੇ ਹਨ। ਹੁਣ ਕੁਝ ਸਮਾਂ ਪਹਿਲਾਂ ਕਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਤਿਸੰਗ ਘਰਾਂ ਵਿੱਚ ਹਫ਼ਤਾਵਾਰੀ ਸਤਿਸੰਗ ਸ਼ੁਰੂ ਕੀਤੇ ਗਏ ਸਨ, ਪਰ ਇੱਕ ਵਾਰ ਫਿਰ ਮਹਾਂਮਾਰੀ ਦਾ ਪ੍ਰਕੋਪ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਸਾਰੇ ਹਫ਼ਤਾਵਾਰੀ ਪ੍ਰੋਗਰਾਮ ਬੰਦ ਕਰ ਦਿੱਤੇ ਗਏ ਹਨ।