NIA ਨੇ ਲੁਧਿਆਣਾ ਬੰਬ ਧਮਾਕਿਆਂ ਦੀ ਜਾਂਚ ਪੰਜਾਬ ਪੁਲਿਸ ਤੋਂ ਸੰਭਾਲੀ, ਨਵੀਂ FIR ਦਰਜ

0
29

ਲੁਧਿਆਣਾ (TLT) ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਿਛਲੇ ਸਾਲ 23 ਦਸੰਬਰ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਦੇ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਪੰਜਾਬ ਪੁਲਿਸ ਤੋਂ ਲੈ ਲਈ ਹੈ। ਏਜੰਸੀ ਨੇ ਇਸ ਮਾਮਲੇ ਵਿੱਚ ਨਵੀਂ ਐਫਆਈਆਰ ਵੀ ਦਰਜ ਕੀਤੀ ਹੈ। ਇਸ ਧਮਾਕੇ ‘ਚ ਬੰਬ ਰੱਖਣ ਵਾਲੇ ਬਰਖਾਸਤ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋ ਗਏ।

ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਏਜੰਸੀ ਨੇ ਜਾਂਚ ਸ਼ੁਰੂ ਕੀਤੀ ਹੈ। ਸ਼ੁਰੂਆਤੀ ਜਾਂਚ ਵਿੱਚ ਗਗਨਦੀਪ ਦੇ ਖਾਲਿਸਤਾਨ ਪੱਖੀ ਸੰਗਠਨਾਂ ਨਾਲ ਸਬੰਧ ਪਾਏ ਗਏ ਸਨ। ਉਹ ਜੇਲ੍ਹ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਸੀ। ਉਸ ਨੂੰ 2019 ਵਿਚ ਡਰੱਗ ਮਾਮਲੇ ਵਿਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਬਰਖਾਸਤ ਕਰ ਦਿੱਤਾ ਗਿਆ ਸੀ। ਉਹ ਦੋ ਸਾਲ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਪਿਛਲੇ ਸਾਲ ਸਤੰਬਰ ਵਿੱਚ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ। NIA ਨੇ ਪਿਛਲੇ ਸਾਲ 31 ਦਸੰਬਰ ਨੂੰ ਜਰਮਨੀ ‘ਚ ਬੈਠੇ ਕੁਝ ਖਾਲਿਸਤਾਨ ਸਮਰਥਕਾਂ ਅਤੇ ਸਿੱਖਸ ਫਾਰ ਜਸਟਿਸ (SFJ) ਦੇ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ ਖਿਲਾਫ ਮਾਮਲਾ ਦਰਜ ਕੀਤਾ ਸੀ।