ਕਾਂਗਰਸ ਦੇ CM ਚਿਹਰੇ ‘ਤੇ ਰਾਜਕੁਮਾਰ ਵੇਰਕਾ ਨੇ ਕਿਹਾ-ਚੰਨੀ ਪੰਜਾਬ ਦੇ ਮੁੱਖ ਮੰਤਰੀ, ਅੱਗੇ ਵੀ ਹੋ ਸਕਦੇ ਹਨ CM ਚਿਹਰਾ

0
32

ਚੰਡੀਗੜ੍ਹ (TLT) ਪੰਜਾਬ ਕਾਂਗਰਸ ‘ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਇਸ ਦੌਰਾਨ ਮੈਡੀਕਲ ਸਿੱਖਿਆ ਤੇ ਸਮਾਜਿਕ ਸੁਰੱਖਿਆ ਤੇ ਨਿਆਂ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਮੁੱਖ ਮੰਤਰੀ ਬਣ ਸਕਦੇ ਹਨ ਪਰ ਪਾਰਟੀ ਨੇ ਸਾਂਝੇ ਤੌਰ ’ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।

ਵੇਰਕਾ ਨੇ ਬੀਤੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਸਵਾਲ ‘ਤੇ ਕਿ ਕਾਂਗਰਸ ‘ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਵੇਰਕਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਐੱਸ.ਸੀ. ਨਵਜੋਤ ਸਿੰਘ ਸਿੱਧੂ ਜੱਟ ਚਿਹਰਾ ਹੈ ਅਤੇ ਸੁਨੀਲ ਜਾਖੜ ਹਿੰਦੂ ਚਿਹਰਾ ਹੈ। ਪਾਰਟੀ ਕੋਲ ਮੁੱਖ ਮੰਤਰੀ ਲਈ ਚਿਹਰਿਆਂ ਦੀ ਕੋਈ ਕਮੀ ਨਹੀਂ ਹੈ। ਚੰਨੀ ਮੁੱਖ ਮੰਤਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਮੁੱਖ ਮੰਤਰੀ ਹੋ ਸਕਦੇ ਹਨ ਪਰ ਪਾਰਟੀ ਨੇ ਸਾਂਝੇ ਤੌਰ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।