ਕੇਂਦਰ ਵੱਲੋਂ ਖੇਤੀ ਕਰਜ਼ ਮੁਆਫ਼ੀ ਦੀ ਕੋਈ ਯੋਜਨਾ ਨਹੀਂ: ਜੇਤਲੀ

0
546

ਵਿੱਤ ਮੰਤਰੀ ਅਰੁਣ ਜੇਤਲੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣ ਦੀ ਸੰਭਾਵਨਾ ਤੋਂ ਸਾਫ਼ ਇਨਕਾਰ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਆਪਣੇ ਰਾਜਕੋਸ਼ੀ ਟੀਚਿਆਂ ਉਤੇ ਪਹਿਰਾ ਦਿੱਤਾ ਜਾਵੇਗਾ। ਉਨ੍ਹਾਂ ਇਹ ਟਿੱਪਣੀ ਉਤਰ ਪ੍ਰਦੇਸ਼ ਤੇ ਮਹਾਰਾਸ਼ਟਰ ਤੋਂ ਬਾਅਦ ਪੰਜਾਬ ਵੱਲੋਂ ਵੀ ਬੀਤੇ ਦਿਨ ਫ਼ਸਲੀ ਕਰਜ਼ੇ ਮੁਆਫ਼ ਕੀਤੇ ਜਾਣ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੀਤੀ।
ਉਨ੍ਹਾਂ ਸਾਫ਼ ਕੀਤਾ ਕਿ ਕੇਂਦਰ ਵੱਲੋਂ ਅਜਿਹੀ ਕਿਸੇ ਯੋਜਨਾ ਉਤੇ ਵਿਚਾਰ ਨਹੀਂ ਕੀਤੀ ਜਾ ਰਹੀ। ਗ਼ੌਰਤਲਬ ਹੈ ਕਿ ਕੇਂਦਰ ਸਰਕਾਰ ਨੇ 2008 ਵਿੱਚ 74 ਹਜ਼ਾਰ ਕਰੋੜ ਰੁਪਏ ਦੇ ਫ਼ਸਲੀ ਕਰਜ਼ੇ ਮੁਆਫ਼ ਕੀਤੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਕੋਸ਼ੀ ਘਾਟੇ ਸਣੇ ਆਪਣੇ ਸਾਰੇ ਟੀਚਿਆਂ ਨੂੰ ਪੂਰਾ ਕਰਨ ਦੀ ਵਾਹ ਲਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬਿਆਂ ਵੱਲੋਂ ਕੀਤੀ ਕਰਜ਼ ਮੁਆਫ਼ੀ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨਗੇ। ਗ਼ੌਰਤਲਬ ਹੈ ਕਿ ਬੀਤੀ 12 ਜੂਨ ਨੂੰ ਕੇਂਦਰੀ ਵਿੱਤ ਮੰਤਰੀ ਨੇ ਸਾਫ਼ ਕੀਤਾ ਸੀ ਕਿ ਸੂਬਿਆਂ ਨੂੰ ਵੀ ਕੇਂਦਰ ਵੱਲੋਂ ਕਰਜ਼ ਮੁਆਫ਼ੀ ਲਈ ਕੋਈ ਮਾਲੀ ਮੱਦਦ ਨਹੀਂ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਪਣੇ ਫੰਡਾਂ ਦਾ ਹੀ ਇਸਤੇਮਾਲ ਕਰਨਾ ਪਵੇਗਾ।
ਉਨ੍ਹਾਂ ਕਿਹਾ, ‘‘ਮੈਂ ਪਹਿਲਾਂ ਹੀ ਸਾਫ਼ ਕਰ ਚੁੱਕਾ ਹਾਂ ਕਿ ਜਿਹੜੇ ਵੀ ਸੂਬੇ ਅਜਿਹੀਆਂ ਯੋਜਨਾਵਾਂ ਲਾਗੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਆਪਣੇ ਵਸੀਲੇ ਜੁਟਾਉਣੇ ਹੋਣਗੇ। ਕੇਂਦਰ ਸਰਕਾਰ ਨੇ ਇਸ ਮੁਤੱਲਕ ਇਸ ਤੋਂ ਵੱਧ ਕੁਝ ਨਹੀਂ ਆਖਣਾ।’’

LEAVE A REPLY