ਸਿਮਰਨਜੀਤ ਕੌਰ  ਨੇ ਪਹਿਲਾ ਸਥਾਨ ਹਾਸਲ ਕਰ ਕਾਲਜ ਨਾਮ ਰੌਸ਼ਨ ਕੀਤਾ

0
504

ਜਲੰਧਰ (ਰਮੇਸ਼ ਗਾਬਾ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਸ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ ਛੇਵਾਂ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ (ਪ੍ਰੋਫੈਸ਼ਨਲ) ਦੇ ਨਤੀਜੇ ਵਿਚ 2150 ਵਿਚੋਂ 1759 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।  ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ, ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸਿਮਰਨਜੀਤ ਕੌਰ ਨੂੰ ਜਿਥੇ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ, ਉਥੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਵੀ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਹ ਵੀ ਦੱਸਿਆ ਕਿ ਇਸ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੇ ਸਮੈਸਟਰ, ਦੂਜੇ ਸਮੈਸਟਰ, ਤੀਜੇ ਸਮੈਸਟਰ, ਚੌਥੇ ਸਮੈਸਟਰ, ਪੰਜਵੇ ਸਮੈਸਟਰ ਅਤੇ ਹੁਣ ਛੇਵੇਂ ਸਮੈਸਟਰ ਵਿਚ ਵੀ ਪਹਿਲਾ ਸਥਾਨ ਹਾਸਲ ਕੀਤਾ ਹੈ ਜੋ ਕਿ ਕਾਲਜ ਲਈ ਇਕ ਮਾਣ ਵਾਲੀ ਗੱਲ ਹੈ।। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਹੋ ਜਿਹੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੰਯੁਕਤ ਸਕੱਤਰ ਸ. ਜਸਪਾਲ ਸਿੰਘ ਵੜੈਚ ਅਤੇ ਕਾਮਰਸ ਵਿਭਾਗ ਦੇ ਮੁਖੀ ਡਾ. ਰਛਪਾਲ ਸਿੰਘ ਸੰਧੂ ਵੀ ਹਾਜ਼ਰ ਸਨ।