ਮੌਸਮ ਵਿਭਾਗ ਵੱਲੋਂ ਚੇਤਾਵਨੀ, ਅਗਲੇ 24 ਘੰਟੇ ਪੰਜਾਬ-ਹਰਿਆਣਾ ਰਹਿਣ ਚੌਕਸ

0
457

ਨਵੀਂ ਦਿੱਲੀ (ਟੀਐਲਟੀ ਨਿਊਜ਼): ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਪੰਜਾਬ, ਹਰਿਆਣਾ ਤੇ ਜੰਮੂ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਜਦਕਿ ਪਹਿਲਾਂ ਹੀ ਹਿਮਾਚਲ ਪ੍ਰਦੇਸ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਹਾਲਤ ਬਣੀ ਹੋਈ ਹੈ। ਦੇਹਰਾਦੂਨ ਵਿੱਚ ਮੌਸਮ ਵਿਭਾਗ ਨੇ ਅਗਲੇ 72 ਘੰਟੇ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਭਾਰਤ ਦੇ ਪ੍ਰਦਾਨ ਮੰਤਰੀ ਨਰੇਂਦਰ ਮੋਦੀ ਆਸਾਮ ਵਿੱਚ ਆਏ ਹੜ੍ਹਾਂ ਦੀ ਹਾਲਤ ਦਾ ਜਾਇਜ਼ਾ ਲੈਣ ਲਈ ਆਸਾਮ ਪਹੁੰਚੇ ਹੋਏ ਹਨ। ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਸੜਕਾਂ ਤੇ ਭਾਰੀ ਮਾਤਰਾ ਵਿੱਚ ਪਾਣੀ ਜਮਾ ਹੋ ਗਿਆ ਹੈ। ਮਾਊਂਟ ਆਭੂ ਵਿੱਚ ਪਿਛਲੇ 100 ਸਾਲਾਂ ਦੌਰਾਨ ਰਿਕਾਰਡ ਤੋੜ ਮੀਂਹ ਦਰਜ ਕੀਤਾ ਗਿਆ ਹੈ।

LEAVE A REPLY