ਇੰਨਸਾਫ ਨਾ ਮਿਲਿਆ ਤਾਂ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗਾ-ਭਾਰਤ ਭੂਸ਼ਣ

0
200

ਜਲੰਧਰ (ਅਮਨ ਜਾਰਜ)- ਪ੍ਰੈਸ ਕਲੱਬ ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤ ਭੂਸ਼ਣ ਵਾਸੀ ਭਾਰਗੋ ਕੈਂਪ ਨੇ ਦੱਸਿਆ ਕਿ ਸੀ ਆਈ ਏ ਸਟਾਫ ਦੀ ਪੁਲਿਸ ਨੇ ਮੇਰੇ ਨਾਲ ਧੱਕੇਸ਼ਾਹੀ ਕਰਦੇ ਹੋਏ ਸ਼ਰਾਬ ਦੇ ਝੂਠੇ ਮੁਕੱਦਮੇ ਵਿੱਚ ਮੇਰਾ ਨਾਮ ਨਾਮਜ਼ਦ ਕੀਤਾ ਹੈ। ਮੈਂ ਲੀਵਰ ਦੇ ਰੋਗ ਤੋਂ ਪੀੜਤ ਹਾਂ ਅਤੇ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿੱਚ ਆਪਣਾ ਇਲਾਜ ਕਰਵਾ ਰਿਹਾ ਹਾਂ। ਭਾਰਤ ਭੂਸ਼ਣ ਨੇ ਸੀਆਈਏ ਸਟਾਫ ਦੀ ਪੁਲਿਸ ਤੇ ਆਰੋਪ ਲਗਾਉਦੇ ਹੋਏ ਦੱਸਿਆ ਕਿ ਮੈਨੂੰ ਨਸ਼ੇ ਦੇ ਕਾਰੋਬਾਰ ਕਰਨ ਦੇ ਆਰੋਪ ‘ਚ ਝੂਠਾ ਮੁਕੱਦਮਾ ਦਰਜ ਕਰਨ ਦਾ ਕਹਿ ਕੇ ਪੁਲਿਸ ਮੁਲਾਜਮ ਮੇਰੇ ਤੋਂ ਮੋਟੀ ਰਕਮ ਹਾਸਲ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਉਨਾਂ ਪੁਲਿਸ ਪ੍ਰਸ਼ਾਸ਼ਨ ਤੋ ਮੰਗ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਵਰਦੀਧਾਰੀ ਪੁਲਿਸ ਮੁਲਾਜਮਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੇਰੀ ਸੁਣਵਾਈ ਨਾ ਹੋਈ ਤਾਂ ਮੈਂ ਹਾਈਕੋਰਟ ਦਾ ਦਰਵਾਜਾ ਖੜਕਾਵਾਂਗਾ।ਜਦੋਂ ਇਸ ਮਾਮਲੇ ਸਬੰਧੀ ਸੀਆਈਏ ਸਟਾਫ ਜਲੰਧਰ-1 ਦੇ ਇੰਸਪੈਕਟਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ।

LEAVE A REPLY