ਆਜਾਦੀ ਦਿਵਸ ਸਮਾਗਮ ਸਬੰਧੀ ਪ੍ਰਬੰਧ ਮੁਕੰਮਲ- ਡੀ.ਸੀ.

0
369

ਜਲੰਧਰ (ਰਮੇਸ਼ ਗਾਬਾ) ਅਜਾਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡਿਅਮ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਉਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਜਾਦੀ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੱਖ- ਵੱਖ ਅਫ਼ਸਰਾਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ( ਜਨਰਲ) ਸ.ਗੁਰਮੀਤ ਸਿੰਘ ਮੁਲਤਾਨੀ, ਡਿਪਟੀ ਕਮਿਸ਼ਨਰ ਆਫ ਪੁਲਿਸ ਸ. ਰਜਿੰਦਰ ਸਿੰਘ  ਵੀ ਹਾਜ਼ਰ ਸਨ। ਇਸ ਮੌਕੇ ਉਹਨਾਂ ਪੁਲਿਸ ਵਿਭਾਗ ਨੇ ਹਦਾਇਤ ਕੀਤੀ ਕਿ ਉਹ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕਰਨ ਅਤੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਪਾਰਕਿੰਗ ਅਤੇ ਟ੍ਰੈਫਿਕ ਨੂੰ ਨਿਰੰਤਿਤ ਕਰਨ। ਉਹਨਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਉਹ ਗੁਰੂ ਗੋਬਿੰਦ ਸਿੰਘ ਸਟੇਡਿਅਮ ਤੇ ਜਾਣ ਵਾਲੀ ਸੜਕ ਦੀ ਪੂਰੀ ਸਾਫ ਸਫਾਈ ਰੱਖਣ ਅਤੇ ਸਵਾਗਤ ਗੇਟ ਤੇ ਸਜਾਵਟ ਦਾ ਪੂਰਾ ਪ੍ਰਬੰਧ ਕਰਨ ਅਤੇ ਇਸ ਦੇ ਨਾਲ ਨਾਲ ਹੀ ਅਸਥਾਈ ਪਖਾਨੇ ਅਤੇ ਮੋਬਾਇਲ ਟਾਇਲਟਾਂ ਦਾ ਪ੍ਰਬੰਧ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।  ਉਹਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਹੱਤਵਪੂਰਨ ਸਮਾਗਮ ਲਈ ਲਗਾਈਆਂ ਗਈਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਹ ਸਮਾਗਮ ਸੁੱਮਚੇ ਢੰਗ ਨਾਲ ਨੇਪਰੇ ਚੜ ਸਕੇ। ਇਸ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੰਦਿਆਂ ਹੋਏ ਦੱਸਿਆਂ ਕਿ ਸਹਾਇਕ ਕਮਿਸ਼ਨਰ ਜੀ ਸ੍ਰੀ ਜੈ ਇੰਦਰ ਸਿੰਘ ਦੀ ਰੈਨਮਈ ਹੇਠ ਕੈਂਪ ਆਫਿਸ ਸਥਾਪਿਤ ਕੀਤਾ ਗਿਆ ਹੈ ਜੋ ਕਿ ਲਗਾਤਾਰ ਇਸ ਸਮਾਗਮ ਦੇ ਪ੍ਰਬੰਧਾਂ ਦੀ ਰੋਜ਼ਾਨਾ ਨਿਗਰਾਨੀ ਕਰਨਗੇ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਜੈਇੰਦਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਦੀਪਕ, ਵਧੀਕ ਡਿਪਟੀ ਕਮਿਸ਼ਨਰ ਆਫ ਪੁਲਿਸ  ਗੌਤਮ ਸਿੰਘਲ, ਐਸ.ਪੀ. ਆਰ.ਐਸ. ਚੀਮਾ, ਲੈਫਟੀਨੈਂਟ ਕਰਨਲ (ਰਿਟਾ) ਮਨਮੋਹਨ ਸਿੰਘ,  ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੈਪਟਨ ਇੰਦਰਜੀਤ ਸਿੰਘ ਧਾਮੀ, ਜਿਲ੍ਹਾ ਸਿੱਖਿਆ ਅਫਸਰ ਸੀਮਾ ਕੁਮਾਰੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY