ਬੱਸ ਸਟੈਂਡ ਵਿਖੇ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਕਾਸ਼ ਦਿਹਾੜਾ

0
409

ਜਲੰਧਰ (ਹਰਪ੍ਰੀਤ ਕਾਹਲੋਂ) ਬੱਸ ਸਟੈਂਡ ਜਲੰਧਰ ਵਿਖੇ ਪੰਜਾਬ ਰੋਡਵੇਜ਼ ਅਤੇ ਪ੍ਰਾਈਵੇਟ ਕਰਮਚਾਰੀਆਂ ਵੱਲੋਂ ਪਰਨੀਤ ਸਿੰਘ ਮਿਨਹਾਸ ਜੀਐਮ ਪੰਜਾਬ ਰੋਡਵੇਜ ਜਲੰਧਰ ਡੀਪੂ ਨੰ.1 ਦੀ ਅਗਵਾਈ ਹੇਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਬੱਸ ਸਟੈਂਡ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਰਮਚਾਰੀਆਂ ਨੂੰ ਸੁਚੱਜਾ ਜੀਵਨ ਅਤੇ ਸਾਰੇ ਲੋਕਾਂ ਦੀ ਸੇਵਾ ਕਰਨ ਦਾ ਬੱਲ ਬਖਸ਼ਣ ਦੀ ਅਰਦਾਸ ਕੀਤੀ। ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗੰ੍ਰਥ ਸਾਹਿਬ  ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਜਿਸ ਦੀ ਸ਼ੁਰੂਆਤ ਜੀਐਮ ਪਰਨੀਤ ਸਿੰਘ ਮਿਨਹਾਸ ਵੱਲੋਂ ਕੀਤੀ ਗਈ। ਇਸ ਮੌਕੇ  ਟੀਐਮ  ਨਵਰਾਜ ਬਾਤਿਸ਼,ਐਸਐਸ  ਸੁਖਵਿੰਦਰ ਸਿੰਘ ਅਤੇ ਹੋਰ ਸਰਕਾਰੀ ਅਤੇ ਪ੍ਰਾਈਵੇਟ ਕਰਮਚਾਰੀ ਮੌਜੂਦ ਸਨ।

LEAVE A REPLY