ਆਂਗਣਵਾੜੀ ਯੂਨੀਅਨ ਸੀਟੂ ਨੇ ਦਿੱਤਾ ਸੀਡੀਪੀਓ ਦਫਤਰ ਅੱਗੇ ਧਰਨਾ  

0
274

ਨੂਰਮਹਿਲ (ਸੁਖਵਿੰਦਰ ਸੋਹਲ) ਆਂਗਣਵਾੜੀ ਯੂਨੀਅਨ ਸੀਟੂ ਵੱਲੋਂ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ‘ਚ ਸੀਡੀਪੀਓ ਦਫਤਰ ਅੱਗੇ ਧਰਨਾ ਦਿੱਤਾ ਗਿਆ। ਰੈਲੀ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ ਇਹ ਸਿੱਧਾ ਹੀ ਰਾਜ ਦੀਆਂ 53000 ਵਰਕਰਾਂ ਅਤੇ ਹੈਲਪਰਾਂ ਦੇ ਬੱਚਿਆਂ ਮੂੰਹੋ ਰੋਟੀ ਖੋਹਣਾ ਹੈ। ਉਨਾਂ ਨੇ ਕਿਹਾ ਕਿ ਸਰਕਾਰ ਬਿਨਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਗੱਲ ਕੀਤੇ ਇਹ ਫੈਸਲਾ ਲਿਆ ਹੈ। ਉਨਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਨਾਲ ਰਾਜ ਵਿੱਚ ਚੱਲ ਰਹੇ 26656 ਆਂਗਣਵਾੜੀ ਕੇਂਦਰ ਬੰਦ ਹੀ ਨਹੀਂ ਹੋਣਗੇ ਇਸ ਨਾਲ ਆਈਸੀਡੀਐਸ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ। ਉਨਾਂ ਨੇ ਕਿਹਾ ਕਿ ਸਾਰੇ ਬਲਾਕਾਂ ਵਿੱਚ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦੇ ਪੁਤਲੇ ਸਾੜੇ ਜਾਣਗੇ ਅਤੇ 26 ਸਤੰਬਰ ਨੂੰ ਚੰਡੀਗੜ੍ਹ ਵਿਖੇ ਜਨਰਲ ਬਾਡੀ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

LEAVE A REPLY