ਪੰਜਾਬ ਰੋਡਵੇਜ਼ ਐਕਸ਼ਨ ਕਮੇਟੀ ਨੇ ਕੱਢੀ ਗੇਟ ਰੈਲੀ

0
431

ਜਲੰਧਰ (ਹਰਪ੍ਰੀਤ ਕਾਹਲੋਂ) ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਅੱਜ ਪੰਜਾਬ ਰੋਡਵੇਜ਼ ਜਲੰਧਰ-1 ਅਤੇ ਜਲੰਧਰ -2 ਦੇ ਸਮੂੰਹ ਮੁਲਾਜਮਾਂ ਵੱਲੋਂ ਡਿਪੂ ਨੰ. 1 ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ। ਜਿਸ ‘ਚ ਐਕਸ਼ਨ ਕਮੇਟੀ ਵਿੱਚ ਸ਼ਾਮਲ ਵੱਖ-ਵੱਖ ਜੱਥੇਬੰਦੀਆਂ ਦੇ ਨੇਤਾਵਾਂ ਨੇ ਸੰਬੋਧਨ ਕੀਤਾ। ਇਸ ਮੌਕੇ ਏਟਕ ਜੱਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਅਤੇ ਐਸਸੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਲਵਿੰਦਰ ਕੁਮਾਰ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਪਰ ਸਰਕਾਰ ਨੇ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਿਵੇਂ ਕਿ ਪਿਛਲਾ ਡੀ ਏ ਦਾ ਬਕਾਇਆ, ਮੁਲਾਜਮਾਂ ਨੂੰ ਏਸੀਪੀ ਤਰੱਕੀ ਦੇਣਾ, 2004 ਤੋਂ ਬਾਅਦ ਭਰਤੀ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਦੇਣਾ, ਠੇਕੇ ਤੇ ਕੰਮ ਕਰਦੇ ਮੁਲਾਜਮਾਂ ਨੂੰ ਪੱਕਾ ਕਰਨਾ, ਠੇਕੇਦਾਰੀ ਸਿਸਟਮ ਬੰਦ ਕਰਨਾ ਅਤੇ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ, ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਕਰਨਾ। ਇਸ ਮੌਕੇ ਉਨਾਂ ਨੇ ਮੰਗ ਕੀਤੀ ਕਿ ਡਰਾਈਵਰ, ਕੰਡਕਟਰ, ਵਰਕਸ਼ਾਪ ਸਟਾਫ ਦੀ ਪੱਕੀ ਭਰਤੀ ਕੀਤੀ ਜਾਵੇ ਜੋ ਪੰਜਾਬ ਰੋਡਵੇਜ਼ ਵਿੱਚ ਨਵੀਂਆਂ ਬੱਸਾਂ ਪਾਉਣੀਆਂ ਹਨ ਉਸ ਦੀ ਨਵੀਂ ਬਾਡੀ ਹਰਿਆਣਾ ਰੋਡਵੇਜ ਵਰਕਸ਼ਾਪ ਵਿਚੋਂ ਲਗਾਈ ਜਾਵੇ। ਉਨਾਂ ਕਿਹਾ ਕਿ ਜੇਕਰ ਇਨਾਂ ਮੰਗਾਂ ਵੱਲੋਂ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਐਕਸ਼ਨ ਕਮੇਟੀ ਅਗਲਾ ਸਖਤ ਐਕਸ਼ਨ ਕਰਨ ਲਈ ਮਜਬੂਰੀ ਹੋਵੇਗੀ ਅਤੇ ਇਸਦੀ ਜਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ। ਇਸ ਮੌਕੇ ਹਰਿੰਦਰ ਸਿੰਘ ਚੀਮਾ,  ਪਰਮਜੀਤ ਸਿੰਘ ਜਨਰਲ ਸਕੱਤਰ, ਹਰੀਸ਼ ਕੁਮਾਰ ਪ੍ਰਧਾਨ, ਸੰਦੀਪ ਸਿੰਘ, ਐਸ ਸੀ ਯੂਨੀਅਨ ਬਲਜੀਤ ਸਿੰਘ, ਸੱਤਪਾਲ ਸਿੰਘ, ਜਗੀਰ ਸਿੰਘ, ਦਵਿੰਦਰ ਪਾਲ ਸਿੰਘ ਅਤੇ ਹੋਰ ਕਮੇਟੀ ਮੈਂਬਰ ਮੌਜੂਦ ਸਨ।

LEAVE A REPLY