ਡਿਪਟੀ ਕਮਿਸ਼ਨਰ ਪੁਲਿਸ ਵਲੋਂ ਮੋਬਾਇਲ ਫੋਨ ਸਿਮ ਬਿਨ੍ਹਾਂ ਪਹਿਚਾਣ ਪੱਤਰ ਲਏ ਵੇਚੇ ਜਾਣ ‘ਤੇ ਪਾਬੰਦੀ

0
563

ਜਲੰਧਰ (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਰਜਿੰਦਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਸੀ.ਆਰ.ਪੀ.ਸੀ. ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਕੋਈ ਵੀ ਮੋਬਾਇਲ ਫੋਨ ਸਿਮ ਵਿਕਰੇਤਾ ਮੋਬਾਇਲ ਫੋਨ ਸਿਮ ਵੇਚਦੇ ਸਮੇਂ ਖਰੀਦਦਾਰ ਪਾਸੋਂ ਪਹਿਚਾਣ ਪੱਤਰ/ਆਈ.ਡੀ.ਪਰੂਫ /ਫੋਟੋ ਹਾਸਿਲ ਕੀਤੇ ਬਿਨ੍ਹਾਂ ਮੋਬਾਇਲ ਫੋਨ ਸਿਮ ਨਹੀਂ ਵੇਚੇਗਾ ਅਤੇ ਰਜਿਸਟਰ ਉਪਰ ਜਿਸ ਵਿੱਚ ਗ੍ਰਾਹਕ ਦਾ ਨਾਮ ਅਤੇ ਉਮਰ, ਪਿਤਾ ਦਾ  ਨਾਮ, ਘਰ ਦਾ ਪੂਰਾ ਪਤਾ, ਆਈ.ਡੀ.ਪਰੂਫ ਖਰੀਦਦਾਰ ਅਤੇ ਦੁਕਾਨਦਾਰ ਵਲੋਂ ਤਸਦੀਕ, ਸਿਮ ਖਰੀਦਣ ਵਾਲੇ ਵਿਅਕਤੀ ਦੇ ਅੰਗੂਠੇ ਦਾ ਨਿਸ਼ਾਨ/ ਦਸਤਖਤ,ਮੋਬਾਇਲ ਫੋਨ ਸਿਮ ਦੀ ਕੰਪਨੀ ਅਤੇ ਵੇਚਣ ਦੀ ਮਿਤੀ ਦਾ ਅੰਦਰਾਜ ਕਰਕੇ ਰਿਕਾਰਡ ਮੇਨਟੈਨ ਕਰਨਗੇ।  ਡਿਪਟੀ ਕਮਿਸਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ‘ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ ਜਾਂਦਾ ਹੈ। ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਪਤਾ ਅਤੇ ਡਰਾਇਵਿੰਗ ਲਾਇਸੰਸ ਨੰਬਰ ਸਮੇਤ ਕੀਤਾ ਜਾਵੇ ਅਤੇ ਵਾਹਨ ਮਾਲਕ ਦੇ ਰਜਿਸਟਰ ਉਤੇ ਦਸਤਖਤ ਕਰਵਾਏ ਜਾਣ।

LEAVE A REPLY