1 ਨਵੰਬਰ ਦੇ ਨਗਰ ਕੀਰਤਨ ਲਈ ਸਿੱਖ ਜੱਥੇਬੰਦੀਆਂ ਨੇ ਸੰਪਰਕ ਮੁਹਿੰਮ ਤੇਜ ਕੀਤੀ

0
314

ਜਲੰਧਰ (ਰਮੇਸ਼ ਗਾਬਾ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਪੂਰਵ ਨੂੰ ਸਮਰਪਿਤ ਸਿੰਘ ਸਭਾਵਾਂ, ਅਤੇ ਧਾਰਮਿਕ ਜੱਥੇਬੰਦੀਆਂ ਸਿੱਖ ਤਾਲਮੇਲ ਕਮੇਟੀ ਅਤੇ ਸਾਧ ਸੰਗਤ ਜੀ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ  ਗੁਰੂਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵੱਲੋਂ ਵਿਸ਼ਾਲ ਨਗਰ ਕੀਰਤਨ 1 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਗੁ. ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ ਤੋਂ ਆਰੰਭ ਹੋ ਕੇ ਪੁਰਾਤਨ ਰੂਟ ਤੋਂ ਹੁੰਦੇ ਹੋਏ ਸ਼ਾਮ ਨੂੰ ਗੁਰੂਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਵੇਗਾ। ਇਸ ਸਬੰਧ ਵਿੱਚ ਪ੍ਰਬੰਧਕਾ ਵੱਲੋਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਹੋਰ ਸੇਵਾਵਾਂ ਨਿਭਾਉਣ ਵਾਲਿਆਂ ਨਾਲ ਸੰਪਰਕ ਜੋਰਾਂ ਤੇ ਜਾਰੀ ਹੈ। ਇਸ ਸਬੰਧ ਵਿੱਚ ਪ੍ਰਬੰਧਕਾਂ ਦੀ ਇਕ ਟੀਮ ਡਿਪਟੀ ਕਮਿਸ਼ਨਰ ਜਲੰਧਰ ਨੂੰ ਮਿਲੀ ਤਾਂ ਜੋ ਨਗਰ ਕੀਰਤਨ ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਅਤੇ ਰੂਟ ਤੇ ਮਾਸ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆ ਜਾਣ। ਡੀਸੀ ਸਾਹਿਬ ਨੇ ਇਸ ਦੀ ਪ੍ਰਵਾਨਗੀ ਦੇਣ ਅਤੇ  ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਭੁਪਿੰਦਰ ਸਿੰਘ ਖਾਲਸਾ, ਹਰਪ੍ਰੀਤ ਸਿੰਘ ਨੀਟੂ, ਨਿਰਮਲ ਸਿੰਘ ਬੇਦੀ, ਜਤਿੰਦਰ ਸਿੰਘ ਕੋਹਲੀ, ਰਣਜੀਤ ਸਿੰਘ ਗੋਲਡੀ, ਗੁਰਿੰਦਰ ਸਿੰਘ ਮਝੈਲ, ਚਰਨਜੀਤ ਸਿੰਘ ਚੱਢਾ, ਜਤਿੰਦਰਪਾਲ ਸਿੰਘ, ਪ੍ਰਭਜੋਤ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ ਲੱਕੀ, ਭੁਪਿੰਦਰ ਸਿੰਘ ਬੜਿੰਗ, ਗੁਰਚਰਨ ਸਿੰਘ ਅਰੋੜਾ, ਗੁਰਮੀਤ ਸਿੰਘ ਬਿੱਟੂ ਆਦਿ ਸ਼ਾਮਲ ਸਨ।

LEAVE A REPLY