ਸਰਕਾਰੀ ਨਿਰਦੇਸ਼ਾਂ ਦੇ ਬਾਵਜੂਦ ਨਹੀਂ ਰੁਕ ਰਿਹਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ

0
254

ਆਦਮਪੁਰ ਪੁਲਿਸ ਕਾਨੂੰਨ ਲਾਗੂ ਕਰਾਉਣ ਵਿੱਚ ਅਸਮਰੱਥ
ਆਦਮਪੁਰ (ਕਰਮਵੀਰ ਸਿੰਘ) ਪੰਜਾਬ ਸਰਕਾਰ ਵੱਲੋਂ ਭਾਵੇਂ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਨੂੰਨ ਬਣਾਏ ਗਏ ਹਨ, ਪਰ ਇਹ ਕਾਨੂੰਨ ਸਖ਼ਤੀ ਨਾਲ ਲਾਗੂ ਨਾ ਹੋਣ ਕਰਕੇ ਆਮ ਲੋਕਾਂ ਲਈ ਜਿਥੇ ਪ੍ਰੇਸ਼ਾਨੀਆਂ ਦਾ ਕਾਰਨ ਬਣ ਰਹੇ ਹਨ, ਉਥੇ ਅਨੇਕਾਂ ਭਿਆਨਕ ਬਿਮਾਰੀਆਂ ਨੂੰ ਵੀ ਸੱਦਾ ਦੇ ਰਹੇ ਹਨ । ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਖਤਮ ਕਰਨ ਲਈ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸਖ਼ਤੀ ਵਰਤਣ ਦੀ ਹਦਾਇਤ ਕੀਤੀ ਗਈ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਆਦਮਪੁਰ ਦੇ ਅਧੀਨ ਪੈਂਦੇ ਪਿੰਡ ਹਰੀ ਪੁਰ,ਉਦੇਸੀਆਂ,ਕੰਦੋਲਾ,ਡੀਗਰੀਆਂ,ਡਰੋਲੀ ਕਲਾ,ਕਾਲਰਾ ਅਤੇ ਹੋਰ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਰੋਜ਼ਾਨਾਂ ਹੀ ਝੋਨੇ ਦੀ ਪਰਾਲੀ ਨੂੰ ਸ਼ਰੇਆਮ ਅੱਗ ਲਗਾਈ ਜਾ ਰਹੀ ਹੈ । ਇਸ ਸਬੰਧੀ ਆਦਮਪੁਰ ਪੁਲਿਸ ਦੇ ਅਧਿਕਾਰੀਆਂ ਨੂੰ ਪਤਾ ਹੋਣ ਦੇ ਬਾਵਜੂਦ ਕੋਈ ਵੀ ਅਧਿਕਾਰੀ ਕਾਰਵਾਈ ਲਈ ਅੱਗੇ ਨਹੀਂ ਆ ਰਿਹਾ, ਜਿਸ ਕਾਰਨ ਕਿਸਾਨਾਂ ਦੇ ਹੌਸਲੇ ਬੁਲੰਦ ਹੋ ਗਏ ਹਨ ਅਤੇ ਉਹ ਝੋਨੇ ਦੀ ਪਰਾਲੀ ਨੂੰ ਸ਼ਰੇਆਮ ਅੱਗ ਲਗਾ ਰਹੇ ਹਨ। ਇਥੇ ਇਹ ਵੀ ਜਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਲਈ ਸੈਟਾਲਾਈਟ ਰਾਹੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਜਿਹੜੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਵੇ, ਉਹ ਸੈਟਾਲਾਈਟ ਰਾਹੀ ਪਰਾਲੀ ਨੂੰ ਅੱਗ ਲੱਗੀ ਦੇਖ ਕੇ ਯੋਗ ਕਾਰਵਾਈ ਕਰ ਸਕਣ । ਪਰ ਫਿਰ ਵੀ ਕਿਸਾਨਾਂ ਵੱਲੋਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਅੱਗ ਦੇ ਧੂੰਏ ਨਾਲ ਆਦਮਪੁਰ ਸਮੇਤ ਆਸ-ਪਾਸ ਦੇ ਇਲਾਕੇ ਵਿੱਚ ਧੂੰਆਂ ਫੈਲਿਆ ਹੋਇਆ ਹੈ, ਉਥੇ ਲੋਕ ਹਾਦਸਿਆ ਅਤੇ ਵੱਖ-ਵੱਖ ਭਿਆਨਕ ਬਿਮਾਰੀ ਦਾ ਸ਼ਿਕਾਰ ਵੀ ਹੋ ਰਹੇ ਹਨ । ਆਦਮਪੁਰ ਪੁਲਿਸ  ਪ੍ਰਸ਼ਾਸ਼ਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਲੋਕਾਂ ਖਿਲਾਫ਼ ਅਸਮਰੱਥ ਨਜਰ ਆ ਰਿਹਾ ਹੈ।

LEAVE A REPLY