ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ 16ਵਾਂ ਕੀਰਤਨ ਦਰਬਾਰ 26 ਨੂੰ

0
456

ਜਲੰਧਰ (ਰਮੇਸ਼ ਗਾਬਾ) ਮਾਸਟਰ ਮੋਤਾ ਸਿੰਘ ਨਗਰ ਸ੍ਰੀ ਸਨਮਨੀ ਸਾਹਿਬ ਸੇਵਾ ਸੁਸਾਇਟੀ ਜਲੰਧਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ 16ਵਾਂ ਕੀਰਤਨ ਦਰਬਾਰ 26 ਨਵੰਬਰ ਦਿਨ ਐਤਵਾਰ ਨੂੰ ਸਾਮ 6 ਵਜੇ ਤੋਂ ਰਾਤ 10 ਵਜੇ ਤੱਕ ਮੁੱਖ ਪਾਰਕ ਮਾਸਟਰ ਮੋਤਾ ਸਿੰਘ ਨਗਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਭਾਈ ਗੁਰਕੀਰਤ ਸਿੰਘ, ਭਾਈ ਸੁਖਜਿੰਦਰ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਅਤੇ ਭਾਈ ਹਰਜੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ | ਇਸ ਤੋਂ ਪਹਿਲਾਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਮੁੱਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ | ਜਿਸ ਵਿਚ ਲੋੜਬੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ | ਕਰਤਨ ਦਰਬਾਰ ਦੌਰਾਨ ਸਟੇਜ ਸਕੱਤਰ ਦੀ ਸੇਵਾ ਇੰਦਰਜੀਤ ਸਿੰਘ (ਸਾਬਕਾ ਰਜਿਸਟਰਾਰ ਜੀ.ਐਨ.ਡੀ.ਯੂ) ਨਿਭਾਉਣਗੇ |

LEAVE A REPLY