ਵਾਰਡ ਨੰਬਰ 5 ਤੋਂ ਪਰਮਿੰਦਰ ਕੌਰ ਖਹਿਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

0
610

ਜਲੰਧਰ, (ਰਮੇਸ਼ ਗਾਬਾ) ਨਗਰ ਨਿਗਮ ਦੇ ਵਾਰਡ ਨੰਬਰ- 5 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪਰਮਿੰਦਰ ਕੌਰ ਖਹਿਰਾ ਨੇ ਕਿਹਾ ਹੈ ਕਿ ਉਹ ਲੋਕ ਸੇਵਾ ਦੇ ਮਕਸਦ ਨਾਲ ਸਿਆਸਤ ‘ਚ ਆਏ ਹਨ ਤੇ ਉਨ੍ਹਾਂ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਹੈ ।  ਆਪਣੇ ਚੋਣ ਲੜਨ ਦੇ ਉਦੇਸ਼ ਬਾਰੇ ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ ਪਰ ਨਾਲ ਹੀ ਉਹ ਔਰਤਾਂ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਚਾਹੁੰਦੇ ਹਨ । ਇਸ ਦੇ ਨਾਲ ਹੀ ਦਹੇਜ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਨੌਜਵਾਨ ਵਰਗ ‘ਚ ਚੇਤਨਾ ਪੈਦਾ ਕਰਨੀ ਵੀ ਉਨ੍ਹਾਂ ਦੇ ਚੋਣ ਲੜਨ ਦਾ ਮੁੱਖ ਮਕਸਦ ਹੈ। ਉਨ੍ਹਾਂ ਵਲੋਂ ਆਪਣੇ ਵਾਰਡ ਦੇ ਅਧੀਨ ਆਉਂਦੇ ਸੁੰਦਰ ਨਗਰ ‘ਚ ਆਪਣੇ ਸਮੱਰਥਕਾਂ ਸਮੇਤ ਚੋਣ ਪ੍ਰਚਾਰ ਕੀਤਾ। ਇਸੇ ਦੌਰਾਨ ਜਲੰਧਰ ਨਾਰਥ ਦੇ ਵਿਧਾਇਕ ਬਾਵਾ ਹੈਨਰੀ ਨੇ ਪਰਮਿੰਦਰ ਕੌਰ ਖਹਿਰਾ ਦੇ ਹੱਕ ਚੋਣ ਪ੍ਰਚਾਰ ਦੌਰਾਨ ਉਨਾਂ ਦੇ ਲਈ ਵੋਟਾਂ ਮੰਗੀਆਂ ਅਤੇ ਉਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਪੁਰਜੋਰ ਅਪੀਲ ਕੀਤੀ। ਪਰਮਿੰਦਰ ਕੌਰ ਖਹਿਰਾ ਨੇ ਆਪਣੀ ਚੋਣ ਰਣਨੀਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਨੁੱਕੜ ਮੀਟਿੰਗਾਂ ਤੋਂ ਇਲਾਵਾ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਤੇ ਉਨ੍ਹਾਂ ਨੂੰ ਹਰ ਵਰਗ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ । ਉਨ੍ਹਾਂ ਕਿਹਾ ਕਿ ਉਹ ਇਹ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਇਲਾਕੇ ਦੇ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਉਹ ਜਿੱਤਣ ਤੋਂ ਬਾਅਦ ਆਪਣੇ ਵਾਰਡ ਦੇ ਲੋਕਾਂ ਦੀ ਪੂਰੀ ਇਮਾਨਦਾਰੀ ਨਾਲ ਸੇਵਾ ਕਰਨਗੇ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ।

 BC

LEAVE A REPLY