ਕਾਂਗਰਸ ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

0
290

 

ਜਲੰਧਰ (ਰਮੇਸ਼ ਗਾਬਾ) ਜ਼ਿਲ੍ਹਾ ਜਲੰਧਰ ਸ਼ਹਿਰੀ ਕਾਂਗਰਸ ਵਲੋਂ ਸ: ਦਲਜੀਤ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਸ਼ਹੀਦ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਚੜ੍ਹਾਈਆਂ ਗਈਆਂ | ਸ: ਆਹਲੂਵਾਲੀਆ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਰਹੇਗੀ | ਉਨ੍ਹਾਂ ਕਿਹਾ ਕਿ ਅਜਿਹੇ ਸੂਰਬੀਰਾਂ ਦੀਆਂ ਕੁਰਬਾਨੀਆਂ ਨਾਲ ਹੀ ਭਾਰਤ ਆਜ਼ਾਦ ਹੋਇਆ ਹੈ | ਸ: ਆਹਲੂਵਾਲੀਆ ਦੇ ਨਾਲ ਇਸ ਮੌਕੇ ਪ੍ਰਦੇਸ਼ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ, ਅੰਮਿ੍ਤ ਖੋਸਲਾ, ਡਾ: ਮਨਜੀਤ ਸਿੰਘ ਸਰੋਆ, ਲੱਕੀ ਸਹਿਗਲ , , ਪੰਕਜ ਸਹੋਤਾ, ਦੀਪਕ ਨਾਹਰ, ਆਸ਼ਾ ਰਾਣੀ ਤੇ ਰੀਤਾ ਸ਼ਬਨਮ ਆਦਿ ਮੌਜੂਦ ਸਨ |

LEAVE A REPLY