ਚੌਥੀ ਵਿਸ਼ਵ ਪੰਜਾਬੀ ਮੀਡੀਆ ਕਾਰਫਰੰਸ 18 ਜਨਵਰੀ ਨੂੰ

0
708

ਜਲੰਧਰ (ਰਮੇਸ਼ ਗਾਬਾ) ਚੌਥੀ ਵਿਸ਼ਵ ਪੰਜਾਬੀ ਮੀਡੀਆ ਕਾਨਫਰੰਸ 18 ਅਤੇ 19 ਜਨਵਰੀ ਨੂੰ ਜਲੰਧਰ ਵਿੱਚ ਆਯੋਜਿਤ ਹੋਵੇਗੀ। ਵਰਡ ਪੰਜਾਬੀ ਟੈਲੀਵਿਜ਼ਨ ਅਤੇ ਰੇਡੀਓ ਅਕੈਡਮੀ ਅਤੇ ਸੀਟੀ ਗਰੁੱਪ ਆਫ ਇੰਸਟੀਚਿਊਟ ਦੇ ਸਹਿਯੋਗ ਨਾਲ ਇਹ ਕਾਨਫਰੰਸ ਸੀਟੀ ਕੈਂਪਸ ਸ਼ਾਹਪੁਰ ਵਿੱਚ ਹੋਵੇਗੀ। ਪੱਤਰਕਾਰਾਂ ਨੂੰ ਸੋਬਧਿਤ ਕਰਦੇ ਹੋਏ ਸੀਟੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਮਨਵੀਰ ਸਿੰਘ, ਅਕੈਡਮੀ ਦੇ ਚੇਅਰਮੈਨ ਕੁਲਬੀਰ ਸਿੰਘ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਮਹਾਸਚਿੱਵ ਸਤਨਾਮ ਸਿੰਘ ਮਾਨਕ ਨੇ ਕਿਹਾ ਕਿ ਇਸ ਕਾਨਫਰੰਸ ਦੇ ਦੌਰਾਨ ਪੰਜਾਬੀ ਭਾਸ਼ਾ ਨੂੰ ਪੇਸ਼ ਚੁਨੌਤੀਆਂ ਪੰਜਾਬੀ ਫਿਲਮਾਂ ਅਤੇ ਪ੍ਰਵਾਸੀ ਪੰਜਾਬੀ ਮੀਡੀਆ ਆਦਿ ਵਿਸ਼ਿਆਂ ਤੇ ਚਰਚਾ ਹੋਵੇਗੀ। ਉਨਾਂ ਨੇ ਕਿਹਾ ਕਿ ਇਸ ਕਾਨਫਰੰਸ ਵਿੱਚ ਪੰਜਾਬ ਚੰਡੀਗੜ੍ਹ, ਦਿੱਲੀ, ਮੁਬੰਈ ਅਤੇ ਵਿਦੇਸ਼ਾਂ ਤੋਂ ਵੱਡੀ ਸੰਖਿਆ ਵਿੱਚ ਡੇਲੀਗੇਟਾਂ ਦੇ ਭਾਗ ਲੈਣ ਦੀ ਉਮੀਦ ਹੈ।

LEAVE A REPLY