ਮਾਘੀ ਮੇਲੇ ਤੇ ਸੁਰੱਖਿਆ ਪ੍ਰਬੰਧ ਲਈ ਸਾਢੇ ਤਿੰਨ ਹਜ਼ਾਰ ਤੋਂ ਵੱਧ ਪੁਲਿਸ ਕਰਮੀ ਤਾਇਨਾਤ

0
357

ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਿਕ ਮਾਘੀ ਜੋੜ ਮੇਲੇ ਦੇ ਸਬੰਧ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਸਬੰਧ ਵਿੱਚ ਪੁਲਿਸ ਵੱਲੋਂ ਸ਼ਹਿਰ ਵਿੱਚ 3600 ਦੇ ਕਰੀਬ ਪੁਲਿਸ ਕਰਮੀਆਂ ਦੀ ਤਾਇਨਾਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੇਲੇ ਦੌਰਾਨ ਸ਼ਹਿਰ ਨੂੰ 7 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਸੈਕਟਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਹਾਜ਼ਰ ਹੋਣਗੇ। ਇਸ ਦੌਰਾਨ ਇਨ੍ਹਾਂ ਪੁਲਿਸ ਕਰਮੀਆਂ ਦੀ ਅਗਵਾਈ ਲਈ 10 ਐੱਸ.ਪੀ. ਰੈਂਕ ਦੇ ਅਧਿਕਾਰੀ ਅਤੇ 30 ਡੀ.ਐੱਸ.ਪੀ. ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਅਤੇ ਸਾਰੀ ਕਮਾਨ ਐੱਸ.ਐੱਸ.ਪੀ. ਸੁਸ਼ੀਲ ਕੁਮਾਰ ਦੇ ਹੱਥ ਹੇਠ ਹੈ। ਪੁਲਿਸ ਦੇ ਅਨੁਸਾਰ ਅਕਾਲੀ ਦਲ ਬਾਦਲ ਅਤੇ ਅਕਾਲੀ ਦਲ ਅੰਮ੍ਰਿਤਸਰ ਦੀਆਂ ਸਿਰਫ ਦੋ ਹੀ ਰਾਜਨੀਤਿਕ ਕਾਨਫਰੰਸਾਂ ਹੋਣ ਕਾਰਨ ਇਸ ਵਾਰ ਜ਼ਿਆਦਾ ਸੁਰੱਖਿਆ ਦੇ ਪ੍ਰਬੰਧ ਦਰਬਾਰ ਸਾਹਿਬ ਵਿਖੇ ਕੀਤੇ ਗਏ ਹਨ। ਐੱਸ.ਐੱਸ.ਪੀ. ਸੁਸ਼ੀਲ ਕੁਮਾਰ ਦੇ ਅਨੁਸਾਰ ਮੇਲੇ ਵਿੱਚ ਆਉਣ ਵਾਲੇ ਹਰ ਇੱਕ ਸ਼ਰਧਾਲੂ ਦੀ ਸੁਰੱਖਿਆ ਦੀ ਪੁਖਤਾ ਜ਼ਿੰਮੇਵਾਰੀ ਉਨ੍ਹਾਂ ਦੀ ਹੈ।

LEAVE A REPLY