ਪੁਲਿਸ ਹਿਰਾਸਤ ‘ਚ ਵਿਦਿਆਰਥਣਾਂ ਦੀ ਬਰੀ ਤਰ੍ਹਾਂ ਕੁੱਟ ਮਾਰ !

0
379

ਫ਼ਰੀਦਕੋਟ (ਟੀਐਲਟੀ ਨਿਊਜ਼) ਜੈਤੋ ਵਿੱਚ ਡੀਐਸਪੀ ਵੱਲੋਂ ਖਦੁਕੁਸ਼ੀ ਕਰਨ ਤੋਂ ਬਾਦ ਹਿਰਾਸਤ ਵਿੱਚ ਲਈਆ ਵਿਦਿਆਰਥਣਾਂ ਨੂੰ ਪੁਲਿਸ ਹਿਰਾਸਤ ਵਿੱਚ ਬੁਰੀ ਤਰ੍ਹਾਂ ਕੁੱਟਣ ਦਾ ਦੋਸ਼ ਲਾਇਆ ਹੈ। ਜ਼ਖ਼ਮੀ ਵਿਦਿਆਰਥਣਾਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਵਿਦਿਆਰਥਣਾਂ ਦੇ ਮਾਪਿਆਂ ਅਤੇ ਬੀ.ਕੇ.ਯੂ. ਏਕਤਾ (ਡਕੌਂਦਾ) ਦੇ ਆਗੂ ਬੂਟਾ ਸਿੰਘ ਬੁਰਜ ਗਿੱਲ, ਪੀ.ਐੱਸ.ਯੂ. ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ, ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਆਗੂ ਸਿਕੰਦਰ ਸਿੰਘ ਦਬੜੀਖਾਨਾ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕਮਲਜੀਤ ਖੰਨਾ ਨੇ ਕਿਹਾ ਕਿ ਡੀ.ਐੱਸ.ਪੀ. ਦੀ ਮੌਤ ਤੋਂ ਬਾਅਦ ਥਾਣਾ ਜੈਤੋ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਨੇ ਕਥਿਤ ਤੌਰ ‘ਤੇ ਜਸਪ੍ਰੀਤ ਕੌਰ ਅਤੇ ਸੁਮਨਦੀਪ ਕੌਰ ਵਿਦਿਆਰਥਣਾਂ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਵਿਦਿਆਰਥੀ ਜਸਪ੍ਰੀਤ ਸਿੰਘ ਦੇ ਪਿਤਾ ਨੂੰ ਥੱਪੜ ਮਾਰੇ। ਲੀਡਰਾਂ ਨੇ ਪੁਲੀਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਜੈਤੋ ਦੇ ਐੱਸ.ਐੱਚ.ਓ. ਖਿਲਾਫ਼ ਤੁਰੰਤ ਕਾਰਵਾਈ ਨਾ ਹੋਈ ਤਾਂ ਪੰਜਾਬ ਭਰ ਦੀਆਂ ਇਨਸਾਫ਼ ਪਸੰਦ ਜੱਥੇਬੰਦੀਆਂ ਪੁਲੀਸ ਖਿਲਾਫ਼ ਮੋਰਚਾ ਖੋਲ੍ਹ ਦੇਣਗੀਆਂ।

LEAVE A REPLY