ਬਿਨਾਂ ਸ਼ਨਾਖਤ ਦੇ ਯਾਤਰੀਆਂ ਨੂੰ ਹੋਟਲ ਅਤੇ ਸਰਾਵਾਂ ‘ਚ ਠਹਿਰਾਉਣ ‘ਤੇ ਪਾਬੰਦੀ ਦੇ ਹੁਕਮ

0
95

ਜਲੰਧਰ (ਰਮੇਸ਼ ਗਾਬਾ)ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਰਜਿੰਦਰ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖ਼ਤ ਕੀਤੇ ਬਗ਼ੈਰ ਨਹੀਂ ਠਹਿਰਾਉਣਗੇ | ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ‘ਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਰਿਕਾਰਡ ਰਜਿਸਟਰ ‘ਤੇ ਮੇਨਟੇਨ ਕਰੇਗਾ | ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ‘ਚ ਠਹਿਰੇ ਹੋਏ ਵਿਅਕਤੀਆਂ/ ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ‘ਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ‘ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ | ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ ਗੈਸਟ ਹਾਊਸ ਅਤੇ ਸਰਾਵਾਂ ‘ਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਾਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ‘ਤੇ ਸੀ.ਸੀ.ਟੀ. ਵੀ ਕੈਮਰੇ ਲਗਾਏ ਜਾਣਗੇ |

LEAVE A REPLY