ਭੋਗਪੁਰ: ਖੇਤਾਂ ‘ਚੋਂ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼

0
116

ਭੋਗਪੁਰ (ਹਰਪ੍ਰੀਤ ਕਾਹਲੋਂ) ਭੋਗਪੁਰ ਦੇ ਨਜ਼ਦੀਕੀ ਪਿੰਡ ਸਨੌਰਾ ਤੋਂ ਬੜਚੂਹੀ ਜਾਣ ਵਾਲੀ ਲਿੰਕ ਸੜਕ ਦੇ ਨਾਲ ਲੱਗਦੇ ਖੇਤਾਂ ‘ਚੋਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲਾਵਾਰਿਸ ਲਾਸ਼ ਜ਼ਿੰਮੀਦਾਰ ਕੁਲਵੰਤ ਸਿੰਘ ਦੇ ਖੇਤਾਂ ‘ਚੋਂ ਬਰਮਾਦ ਕੀਤੀ ਗਈ ਹੈ। ਫਿਲਹਾਲ ਇਸ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਭੋਗਪੁਰ ਪੁਲਸ ਨੇ ਲਾਸ਼ ਆਪਣੇ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੀ ਉਮਰ ਲਗਭਗ 60 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

LEAVE A REPLY