ਪੰਜਾਬ ਵਿਚ ਨਹਿਰਾਂ ਰਾਹੀਂ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ

0
66

ਜਲੰਧਰ (ਰਮੇਸ਼ ਗਾਬਾ) ਮੁੱਖ ਇੰਜੀਨੀਅਰ ਨਹਿਰਾਂ ਜਲ ਸਰੋਤ ਵਿਭਾਗ ਪੰਜਾਬ ਵਲੋਂ ਰਬੀ ਸਮੇਂ ਵਿੱਚ 13.03.2018 ਤੱਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਨ੍ਹਾਂ ਵਿਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਨ੍ਹਾਂ ਵਿੱਚ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਇਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹਰੀਕੇ ਅਤੇ ਫਿਰੋਜ਼ਪੁਰ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਨ੍ਹਾਂ ਵਿਚ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਮਾ। ਇਸ ਤੋਂ ਇਲਾਵਾ ਅੱਪਰਬਾਰੀ ਦੁਆਬ ਕੈਨਾਲ ਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਭਰਾਓ ਬ੍ਰਾਂਚ, ਲਹੌਰ ਬ੍ਰਾਂਚ, ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

LEAVE A REPLY