ਇਰਾਕ ‘ਚ ਪੰਜਾਬੀਆਂ ਦੀ ਮੌਤ ਬਾਰੇ ਬੋਲੇ ਕੈਪਟਨ

0
380
Amarinder Singh during an interview with Mail Today in Amritsar.

ਚੰਡੀਗੜ੍ਹ (ਟੀਐਲਟੀ ਨਿਊਜ਼) ਰਾਜ ਸਭਾ ‘ਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਮੋਸੂਲ ‘ਚ 39 ਭਾਰਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਖ਼ਬਰ ਦੀ ਆਸ ਪਹਿਲਾਂ ਤੋਂ ਹੀ ਸੀ।ਪੰਜਾਬ ਦੇ ਬਜਟ ਸੈਸ਼ਨ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਕੈਪਟਨ ਨੇ ਕਿਹਾ ਇਸ ਖ਼ਬਰ ਦਾ ਸਭ ਨੂੰ ਪਤਾ ਸੀ। ਕੇਂਦਰ ਸਰਕਾਰ ਨੂੰ ਇਹ ਪਹਿਲਾਂ ਦੀ ਐਲਾਨ ਕਰ ਦੇਣਾ ਚਾਹੀਦਾ ਸੀ। ਮਰਨ ਵਾਲੇ ਭਾਰਤੀਆਂ ‘ਚ ਕਈ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਸਨ। ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੋਂ ਮਰਨ ਵਾਲੇ ਨੌਜਵਾਨਾਂ ਦੇ ਪੰਜਾਬ ‘ਚ ਰਹਿਣ ਵਾਲੇ ਪਰਿਵਾਰਾਂ ਲਈ ਨੌਕਰੀ ਦੀ ਮੰਗ ਕੀਤੀ ਹੈ।

LEAVE A REPLY