ਡਾ.ਬੀ.ਆਰ.ਅੰਬੇਦਕਰ ਦੇ  ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਮੁੱਖ ਮੰਤਰੀ

0
275
ਜਲੰਧਰ  (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾਵੇਗੀ । ਇਸ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਕਰਵਾਇਆ ਜਾਵੇਗਾ।   ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਲਈ ਨਿਰਵਿਘਨ ਅਵਾਜਾਈ, ਵਹੀਕਲਾਂ ਦੀ ਪਾਰਕਿੰਗ, ਉਘੀਆਂ ਸ਼ਖਸੀਅਤਾਂ ਦੀ ਸੁਰੱਖਿਆ ਅਤੇ ਸਮਾਗਮ ਸਬੰਧੀ ਹੋਰ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉਨਾਂ ਦੇ ਸਟਾਫ਼ ਵਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਊਟੀ ਪੂਰੀ ਤਨਦੇਹੀ ਨਾਲ ਕੀਤੀ ਜਾਵੇ।   ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਡਾ.ਭੁਪਿੰਦਰਪਾਲ ਸਿੰਘ ਅਤੇ ਜਸਬੀਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਪੀ.ਐਸ.ਸਹੋਤਾ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਐਸ.ਪੀ. ਆਰ.ਐਸ.ਚੀਮਾ, ਸਬ ਡਵੀਜ਼ਨਲ ਮੈਜਿਸਟਰੇਟ ਪਰਮਵੀਰ ਸਿੰਘ, ਵਰਿੰਦਰਪਾਲ ਸਿੰਘ ਬਾਜਵਾ, ਰਾਜੀਵ ਵਰਮਾ, ਸਹਾਇਕ ਕਮਿਸ਼ਨਰ ਆਫ ਪੁਲਿਸ ਐਚ.ਐਸ.ਭੱਲਾ, ਸਹਾਇਕ ਕਮਿਸ਼ਨਰ ਡਾ.ਦੀਪਕ ਭਾਟੀਆ, ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਕੈਪਟਨ ਆਈ.ਐਸ.ਧਾਮੀ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ, ਮਾਲ ਅਫ਼ਸਰ ਹਰਮਿੰਦਰ ਸਿੰਘ, ਕੇ.ਐਸ.ਭੁੱਲਰ, ਮਨੋਹਰ ਲਾਲ,ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

LEAVE A REPLY