ਸਾਬਕਾ ਮੰਤਰੀ ਨੇ ਜੜਿਆ ਇੰਸਪੈਕਟਰ ਦੇ ਥੱਪੜ

0
597

ਫਿਰੋਜ਼ਪੁਰ: ਮੱਖੂ ਵਿੱਚ ਸਾਬਕਾ ਕਾਂਗਰਸੀ ਮੰਤਰੀ ਨੇ ਫੂਡ ਸਪਲਾਈ ਇੰਸਪੈਕਟਰ ਦੇ ਥੱਪੜ ਜੜ੍ਹ ਦਿੱਤਾ। ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੇ ਇੰਸਪੈਕਟਰ ’ਤੇ ਸਰਕਾਰੀ ਅਨਾਜ ਖੁਰਦ-ਬੁਰਦ ਕਰਨ ਦੇ ਦੋਸ਼ ਲਾਉਂਦਿਆ ਗੁਦਾਮ ਵਿੱਚ ਛਾਪਾ ਮਾਰਿਆ। ਉਨ੍ਹਾਂ ਇਸ ਮਾਮਲੇ ਨੂੰ ਪੁਲਿਸ ਹਵਾਲੇ ਕਰ ਦਿੱਤਾ।ਇਹ ਮਾਮਲਾ ਉਸ ਵੇਲੇ ਤੂਲ ਫੜ ਗਿਆ ਜਦੋਂ ਕਾਂਗਰਸੀ ਲੀਡਰ ਨੇ ਡਿਊਟੀ ’ਤੇ ਤਾਇਨਾਤ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਕਪਿਲ ਸਸਕੈਨਾ ਨੂੰ ਥੱਪੜ ਮਾਰ ਕੱਢਿਆ। ਇਸ ਦੀ ਵੀਡੀਓ ਸਾਹਮਣੇ ਆਉਣ ’ਤੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਕਾਂਗਰਸ ਨੂੰ ਘੇਰਿਆ ਹੈ।ਦਰਅਸਲ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਇੰਦਰਜੀਤ ਸਿੰਘ ਜ਼ੀਰਾ ਨੇ ਅਨਾਜ ਖੁਰਦ-ਬੁਰਦ ਹੋਣ ਦੀ ਸੂਚਨਾ ਮਿਲਣ ’ਤੇ ਗੁਦਾਮ ਵਿੱਚ ਛਾਪਾ ਮਾਰਿਆ। ਉਨ੍ਹਾਂ ਪੁਲਿਸ ਤੇ ਵਿਭਾਗ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ। ਮਾਮਲਾ ਉਦੋਂ ਵਿਗੜ ਗਿਆ ਜਦੋਂ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਕਪਿਲ ਸਸਕੈਨਾ ਨੂੰ ਪੁਲਿਸ ਹਵਾਲੇ ਕਰਦਿਆਂ ਕਾਗਰਸੀ ਲੀਡਰ ਨੇ ਥੱਪੜ ਵੀ ਜੜ ਦਿੱਤਾ।ਇਸ ਮਾਮਲੇ ਵਿੱਚ ਡਿਪਟੀ ਫੂਡ ਸਪਲਾਈ ਕੰਟਰੋਲਰ ਨੇ ਕਿਹਾ ਕਿ ਇੰਸਪੈਕਟਰ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੇਕਰ ਦੋਸ਼ੀ ਪਾਏ ਗਏ ਤਾਂ ਇਨ੍ਹਾਂ ਖਿਲਾਫ ਕਾਰਵਾਈ ਜ਼ਰੂਰ ਹੋਵੇਗੀ। ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੀ ਅਲੋਚਨਾ ਕੀਤੀ ਹੈ।

LEAVE A REPLY