ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ

0
301

ਮੋਹਾਲੀ—ਮੋਹਾਲੀ ‘ਚ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ। ਪਰਮੀਸ਼ ਨੂੰ ਜ਼ਖਮੀ ਹਾਲਤ ‘ਚ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬੀ ਸਿੰਗਰ ਪਰਮੀਸ਼ ਵਰਮਾ ‘ਗਾਲ ਨਹੀਂ ਕੱਢਣੀ’ ਗਾਣੇ ਕਾਰਨ ਸੁਰਖੀਆਂ ‘ਚ ਆਏ ਸਨ। ਐੱਸ.ਏ.ਐੱਮ.ਨਗਰ ਦੇ ਕੁਲਦੀਪ ਚਾਹਲ ਨੇ ਕਿਹਾ ਕਿ ਪਰਮੀਸ਼ ਨੂੰ ਮੋਹਾਲੀ ਦੇ ਸੈਕਟਰ 91 ‘ਚ ਦੇਰ ਰਾਤ ਅਣਪਛਾਣੇ ਵਿਅਕਤੀ ਨੇ ਗੋਲੀ ਮਾਰ ਦਿੱਤੀ ਸੀ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY