ਵਾਰਾਣਸੀ : ਹੋਟਲ ‘ਚ ਅਚਾਨਕ ਲੱਗੀ ਭਿਆਨਕ ਅੱਗ

0
241

ਵਾਰਾਣਸੀ — ਉੱਤਰ-ਪ੍ਰਦੇਸ਼ ‘ਚ ਵਾਰਾਣਸੀ ਦੇ ਦਸ਼ਾਸ਼ਵਮੇਧ ਖੇਤਰ ਦੇ ਗੋਦੌਲਿਆ ‘ਚ ਅੱਜ ਇਕ ਹੋਟਲ ਅੰਦਰ ਅੱਗ ਲੱਗਣ ਕਾਰਨ ਭੱਜਦੌੜ ਮੱਚ ਗਈ। ਸੂਚਨਾ ਮਿਲਦੇ ਹੀ ਅੱਗ-ਬੁਝਾਊ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਅਤੇ ਪੁਲਸ ਸਮੇਤ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਹੋਟਲ ਵਿਚ ਠਹਿਰੇ ਹੋਏ ਲੋਕਾਂ ਨੂੰ ਸਮਾਂ ਰਹਿੰਦੇ ਸੁਰੱਖਿਅਤ ਕੱਢ ਲਿਆ ਗਿਆ, ਜਿਸ ਕਾਰਨ ਸਾਰੇ ਲੋਕ ਵਾਲ-ਵਾਲ ਬਚ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਘਟਨਾ ਦੇ ਸਮੇਂ ਹੋਟਲ ਵਿਚ ਲਗਭਗ 100 ਲੋਕ ਮੌਜੂਦ ਸਨ, ਜਿਨ੍ਹਾਂ ਵਿਚ 50 ਤੋਂ ਵਧ ਦੱਖਣੀ ਭਾਰਤ ਦੇ ਸੈਲਾਨੀ ਅਤੇ ਸ਼ਰਧਾਲੂ ਮੌਜੂਦ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਊ ਵਿਭਾਗ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਵਿਭਾਗ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਕੀਤਾ। ਕਿਸੇ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਮਿਲੀ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY