‘ਆਪ’ ਵੱਲੋਂ ਸ਼ੈਰੀ ਕਲਸੀ ਗੁਰਦਾਸਪੁਰ ਅਤੇ ਹਰਜਿੰਦਰ ਪੰਨੂ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

0
96

ਚੰਡੀਗੜ੍ਹ/ ਆਮ ਆਦਮ ਪਾਰਟੀ (ਆਪ) ਪੰਜਾਬ ਨੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਅਤੇ ਹਰਜਿੰਦਰ ਸਿੰਘ ਪੰਨੂ ਨੂੰ ਪਠਾਨਕੋਟ ਜ਼ਿਲ੍ਹਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ।’ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਵੀਰ ਸਿੰਘ ਨੇ ਇਹਨਾਂ ਦੋਵਾਂ ਨਿਯੁਕਤੀਆਂ ਦੀ ਘੋਸ਼ਣਾ ਕਰਦੇ ਹੋਏ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਇੰਚਾਰਜ ਗੈਰੀ ਬੜਿੰਗ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਰਾਏ ਅਤੇ ਸਲਾਹ-ਮਸ਼ਵਰੇ ਉਪਰੰਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਅਤੇ ਹਰਜਿੰਦਰ ਸਿੰਘ ਪੰਨੂ ਨੂੰ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਨਿਯੁਕਤ ਕੀਤਾ ਗਿਆ ਹੈ।

LEAVE A REPLY