ਵਿਜੀਲੈਂਸ ਨੇ 13 ਸਰਕਾਰੀ ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

0
214

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ 11 ਛਾਪੇ ਮਾਰ ਕੇ 13 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ‘ਚ ਮਾਲ ਮਹਿਕਮੇ ਦੇ ਦੋ ਮੁਲਾਜ਼ਮ, ਪੁਲਿਸ ਵਿਭਾਗ ਦੇ 3 ਤੇ ਹੋਰ ਵੱਖ-ਵੱਖ ਵਿਭਾਗਾਂ ਦੇ 8 ਮੁਲਾਜ਼ਮਾਂ ਸਮੇਤ ਪ੍ਰਾਈਵੇਟ ਵਿਅਕਤੀ ਵੀ ਸ਼ਾਮਲ ਹਨ।ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਓਰੋ ਪੰਜਾਬ ਬੀਕੇ ਉਪਲ ਨੇ ਕਿਹਾ ਕਿ ਬਿਓਰੋ ਨੇ ਜਨਤਕ ਸੇਵਾਵਾਂ ਤੇ ਹੋਰ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਇਸ ਦਿਸ਼ਾ ਵਿੱਚ ਵਿਜੀਲੈਂਸ ਅਫ਼ਸਰਾਂ ਨੇ ਇਹ ਸੰਕਲਪ ਲਿਆ ਹੈ ਕਿ ਰਾਜ ਦੇ ਵੱਖ-ਵੱਖ ਅਦਾਲਤਾਂ ਵਿੱਚ ਸ਼ੱਕੀ ਵਿਅਕਤੀ ਨੂੰ ਨਿਆਂਇਕ ਸਜ਼ਾ ਦਿਵਾਉਣ ਵਿੱਚ ਹਰ ਸੰਭਵ ਕੋਸ਼ਿਸ਼ਾਂ ਜਾਰੀ ਰੱਖਣਗੇ।ਉੱਪਲ ਨੇ ਕਿਹਾ ਕਿ ਫਰਵਰੀ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 12 ਚਲਾਨ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਵਿਜੀਲੈਂਸ ਵੱਲੋਂ ਪਿਛਲੇ ਮਹੀਨੇ ਦੌਰਾਨ ਚੱਲ ਰਹੀਆਂ ਵਿਜੀਲੈਂਸ ਪੜਤਾਲਾਂ ‘ਤੇ ਦੋ ਮੁਕੱਦਮੇ ਦਰਜ ਕੀਤੇ ਹਨ। ਇਸ ਤੋਂ ਇਲਾਵਾ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਇੱਕ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਉਪਲ ਨੇ ਦੱਸਿਆ ਕਿ ਇਸੇ ਮਹੀਨੇ ਦੌਰਾਨ ਦੋ ਮੁਕੱਦਮਿਆਂ ਵਿੱਚ ਬਠਿੰਡਾ ਦੀ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਸਜ਼ਾਵਾਂ ਤੇ ਜੁਰਮਾਨੇ ਸੁਣਾਏ ਗਏ ਜਿਨ੍ਹਾਂ ਵਿੱਚ ਲਾਭ ਸਿੰਘ ਜੂਨੀਅਰ ਇੰਜਨੀਅਰ, ਪੀਐਸਪੀਸੀ ਐਲ ਬਰੇਟਾ ਜ਼ਿਲ੍ਹਾ ਮਾਨਸਾ ਨੂੰ 1 ਸਾਲ ਦੀ ਕੈਦ ਸਮੇਤ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਤੇ ਰਜਿੰਦਰ ਕੁਮਾਰ ਲਾਈਨਮੈਨ ਸਬ-ਡਵੀਜ਼ਨ ਕਮਰਸ਼ੀਅਲ-2 ਨੂੰ 4 ਸਾਲ ਦੀ ਕੈਦ ਸਮੇਤ 10,000 ਹਜ਼ਾਰ ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

LEAVE A REPLY