ਸਲਮਾਨ ਖਾਨ ਨੇ ਵਿਦੇਸ਼ ਜਾਣ ਦੀ ਆਗਿਆ ਮੰਗੀ

0
338

ਜੋਧਪੁਰ- ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੇ ਜੋਧਪੁਰ ਕੋਰਟ ‘ਚ ਪਟੀਸ਼ਨ ਦਾਖਲ ਕਰਕੇ ਵਿਦੇਸ਼ ਜਾਣ ਦੀ ਆਗਿਆ ਮੰਗੀ ਹੈ। ਇਸ ਪਟੀਸ਼ਨ ‘ਚ ਸਲਮਾਨ ਨੇ ਚਾਰ ਦੇਸ਼ਾਂ ‘ਚ ਜਾਣ ਦੀ ਆਗਿਆ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਆਗਿਆ ਰੇਸ 3 ਫ਼ਿਲਮ ਦੀ ਸ਼ੂਟਿੰਗ ਦੇ ਚੱਲਦਿਆਂ ਮੰਗੀ ਗਈ ਹੈ। ਜ਼ਿਕਰਯੋਗ ਹੈ ਕਿ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸੁਪਰ ਸਟਾਰ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਸੀ ਤੇ ਉਨ੍ਹਾਂ ਨੂੰ ਦੋ ਦਿਨ ਜੇਲ੍ਹ ‘ਚ ਰਹਿਣ ਤੋਂ ਬਾਅਦ ਸੈਸ਼ਨ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

LEAVE A REPLY