ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

0
238

ਜਲੰਧਰ (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਗੁਰਮੀਤ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਯੋਗ ਭਾਰਤ ਦੀ ਸੁਪਰੀਮ ਕੋਰਟ ਦੇ  ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜਿਨ•ਾਂ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ‘ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ਤੇ ਨਾ ਹੀ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ। ਇਸ ਤੋਂ ਇਲਾਵਾ ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਉਨ•ਾਂ ਨੇ ਆਪਣੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਦੇ ਦਰਮਿਆਨ ਜ਼ੋਰਦਾਰ ਆਵਾਜ਼ ਪੈਦਾ ਕਰਨ ਵਾਲੇ ਪਟਾਖਿਆਂ ਦੇ ਚਲਾਉਣ ‘ਤੇ ਮੁਕੰਮਲ ਪਾਬੰਦੀ ਹੋਵੇਗੀ ਪਰੰਤੂ ਇਹ ਪਾਬੰਦੀ ਫੁੱਲਝੜੀਆਂ ਚਲਾਉਣ ਉਪਰ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਰਾਤ ਦੇ ਸਮੇਂ ਦੌਰਾਨ ਰਿਹਾਇਸ਼ੀ ਇਲਾਕਿਆਂ ਵਿਚ ਹਾਰਨ ਵਜਾਉਣ ‘ਤੇ ਵੀ ਪਾਬੰਦੀ ਹੋਵੇਗੀ। ਉਨ•ਾਂ ਦੱਸਿਆ ਕਿ ਜੇਕਰ ਉਪਰੋਕਤ ਹੁਕਮਾਂ ਦੀ ਕਿਸੇ ਵਲੋਂ ਵੀ ਉਲੰਘਣਾ ਕੀਤੀ ਗਈ ਤਾਂ ਉਸ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰ ਜ਼ਬਤ ਕਰ ਲਏ ਜਾਣਗੇ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਸਕੁਲ ਬੱਸਾਂ, ਸਕੂਲ ਵੈਨਾਂ, ਸਕੂਲ ਆਟੋ ਰਿਕਸ਼ਾ ਆਦਿ ਬਿਨਾਂ ਪਰਮਿਟ ਦੇ, ਓਵਰਲੋਡ ਕਰਕੇ, ਐਲ. ਪੀ. ਜੀ ਦੀ ਅਣ-ਅਧਿਕਾਰਤ ਵਰਤੋਂ ਕਰਦੇ ਹੋਏ ਅਣ-ਸਿੱਖਿਅਤ ਡਰਾਈਵਰਾਂ/ਬਿਨਾਂ ਡਰਾਈਵਿੰਗ ਲਾਇਸੰਸ ਚਲਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ  ਕਿ ਸਾਰੇ ਸਕੂਲਾਂ ਦੀਆਂ ਬੱਸਾਂ ਦੇ ਮਾਲਕ, ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਅਤੇ ਕੰਟਰੈਕਟਰ ਇਸ ਗੱਲ ਨੂੰ ਯਕੀਨੀ ਬਣਾਉਣ ਦੇ ਜ਼ਿੰਮੇਵਾਰ ਹੋਣਗੇ। ਉਪਰੋਕਤ ਇਹ ਦੋਵੇਂ ਹੁਕਮ 13.06.2018 ਤੱਕ ਲਾਗੂ ਰਹਿਣਗੇ।

LEAVE A REPLY