ਡੀ.ਸੀ.ਪੀ. ਵਲੋਂ ਬੇਸਬਾਲ,ਤੇਜ,ਨੁਕੀਲਾ ਜਾਂ ਜਾਨ ਲੇਵਾ ਹਥਿਆਰ ਗੱਡੀ ‘ਚ ਰੱਖ ਕੇ ਚੱਲਣ ‘ਤੇ ਪਾਬੰਦੀ

0
48

ਜਲੰਧਰ (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਗੁਰਮੀਤ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ ਹਥਿਆਰ, ਨੁਕੀਲਾ ਹਥਿਆਰ ਜਾਂ ਕੋਈ ਵੀ ਜਾਨ ਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ।   ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਚੱਲਕੇ ਰਿਕਸ਼ਾ ਉਪਰ ਬਿਨ੍ਹਾਂ ਹੁੱਡੀ ( ਛੱਤਰੀ ) ਲਾ ਕੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਪਰਕੋਤ ਇਹ ਦੋਵੇਂ ਹੁਕਮ 24.04.2018 ਤੋਂ 23.06.2018 ਤੱਕ ਲਾਗੂ ਰਹਿਣਗੇ।

LEAVE A REPLY